Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਤੰਗ ਗਲੀਆ ’ਚ ਸੀਵਰੇਜ ਬੰਦ ਹੋਣ ਦੀ ਸਮੱਸਿਆ ਤੋਂ ਮਿਲੇਗੀ ਵੱਡੀ ਰਾਹਤ 

ਤੰਗ ਗਲੀਆ ’ਚ ਸੀਵਰੇਜ ਬੰਦ ਹੋਣ ਦੀ ਸਮੱਸਿਆ ਤੋਂ ਮਿਲੇਗੀ ਵੱਡੀ ਰਾਹਤ 

ਜਲੰਧਰ,  ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਸ਼ਹਿਰ ਦੀਆਂ ਤੰਗ ਗਲੀਆਂ ਵਿੱਚ ਸੀਵਰੇਜ ਬੰਦ ਹੋਣ ਦੀ ਸਮੱਸਿਆ ਤੋਂ ਤੁਰੰਤ ਨਿਜਾਤ ਦਿਵਾਉਣ ਲਈ 1.26 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੀਆਂ ਗਈਆਂ ਚਾਰ ਨਵੀਆਂ ਜੈੱਡ ਸਕਸ਼ਨ ਮਸ਼ੀਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਲੋਕਾਂ ਦੇ ਨਾਲ ਰੂਬਰੂ ਹੁੰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਦਾ ਦਿਨ ਹੈ ਕਿ ਜਲੰਧਰ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਤੰਗ ਗਲੀਆਂ ਵਿੱਚ ਜਿਥੇ ਕਿਤੇ ਵੀ ਸੀਵਰੇਜ ਬੰਦ ਦੀ ਸਮੱਸਿਆ ਆਉਂਦੀ ਹੈ ਨੂੰ ਤੁਰੰਤ ਤੇ ਅਸਰਦਾਰ ਢੰਗ ਨਾਲ ਖੋਲ੍ਹਣ ਅਤੇ ਰਾਹਤ ਪਹੁੰਚਾਉਣ ਲਈ ਚਾਰ ਛੋਟੀਆਂ ਨਵੀਆਂ ਜੈੱਡ ਮਸ਼ੀਨਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਤੰਗ ਗਲੀਆਂ ਵਿੱਚ ਵੱਡੀਆਂ ਸੁਪਰ ਸਕਸ਼ਨ ਮਸ਼ੀਨਾਂ ਨੂੰ ਸੀਵਰੇਜ ਖੋਲਣ ਲਈ ਜਾਣ ਵਿੱਚ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਨ੍ਹਾਂ ਛੋਟੀਆਂ ਮਸ਼ੀਨਾਂ ਦੀ ਮਦਦ ਨਾਲ ਸ਼ਹਿਰ ਦੀਆਂ ਸੀਵਰੇਜ ਜਾਮ ਹੋਣ ਦੀ ਸਮੱਸਿਆ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇਗਾ।

ਇਸ ਮੌਕੇ ਬੋਲਦਿਆਂ ਮੇਅਰ ਵਨੀਤ ਧੀਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਵਲੋਂ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚਾਰ ਛੋਟੀਆਂ ਜੈੱਡ ਸਕਸ਼ਨ ਮਸ਼ੀਨਾਂ ਤੋਂ ਇਲਾਵਾ ਕਿਤੇ ਵੀ ਸੀਵਰੇਜ ਬੰਦ ਹੋਣ ਦੀ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਵੱਡੀਆਂ ਸੁਪਰ ਸਕਸ਼ਨ ਮਸ਼ੀਨਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਾਫ਼-ਸਫ਼ਾਈ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨਰ ਸੰਦੀਪ ਰਿਸ਼ੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਚੇਅਰਮੈਨ ਪੰਜਾਬ ਮੁਸਲਿਮ ਵੈਲਫੇਅਰ ਡਿਵੈਲਪਮੈਂਟ ਬੋਰਡ ਅਬਦੁੱਲ ਬਾਰੀ ਸਲਮਾਨੀ, ਡਿਪਟੀ ਮੇਅਰ ਮਲਕੀਤ ਸਿੰਘ, ਸੀਨੀਅਰ ਆਪ ਆਗੂ ਦਿਨੇਸ਼ ਢੱਲ ਅਤੇ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ।