Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਪ੍ਰੈੱਸ ਕਲੱਬ ਦੀ ਚੋਣ ਲੜ ਰਹੇ ਉਮੀਦਵਾਰਾਂ ਨਾਲ ਚੋਣ ਅਧਿਕਾਰੀਆਂ ਦੀ ਮੀਟਿੰਗ

ਪੰਜਾਬ ਪ੍ਰੈੱਸ ਕਲੱਬ ਦੀ ਚੋਣ ਲੜ ਰਹੇ ਉਮੀਦਵਾਰਾਂ ਨਾਲ ਚੋਣ ਅਧਿਕਾਰੀਆਂ ਦੀ ਮੀਟਿੰਗ

ਜਲੰਧਰ, ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਚੋਣ ਅਧਿਕਾਰੀਆਂ ਵੱਲੋਂ ਕਲੱਬ ਦੀਆਂ ਚੋਣਾਂ ਲੜ ਰਹੇ ਉਮੀਦਵਾਰਾਂ ਨਾਲ ਅੱਜ ਇਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕਲੱਬ ਦੇ ਚੋਣ ਅਧਿਕਾਰੀ ਡਾ.ਕਮਲੇਸ਼ ਸਿੰਘ ਦੁੱਗਲ, ਡਾ.ਲਖਵਿੰਦਰ ਸਿੰਘ ਜੌਹਲ ਅਤੇ ਕੁਲਦੀਪ ਸਿੰਘ ਬੇਦੀ ਵੱਲੋਂ ਦੱਸਿਆ ਗਿਆ ਕਿ ਚੋਣ ਲੜ ਰਹੇ ਉਮੀਦਵਾਰਾਂ ਲਈ 15 ਦਸੰਬਰ ਨੂੰ ਪੰਜਾਬ ਪ੍ਰੈੱਸ ਕਲੱਬ ਵਿਖੇ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ। ਜਿਸ ਦਾ ਨਤੀਜਾ ਉਸੇ ਦਿਨ ਸ਼ਾਮ ਨੂੰ ਐਲਾਨਿਆ ਜਾਵੇਗਾ। ਕੁੱਲ ਨੌਂ ਅਹੁਦਿਆਂ ਵਿਚੋਂ ਤਿੰਨ ਬਿਨ੍ਹਾਂ ਮੁਕਾਬਲੇ ਜੇਤੂ ਐਲਾਨੇ ਜਾਣ ਤੋਂ ਬਾਅਦ ਹੁਣ ਛੇ ਅਹੁਦਿਆਂ ਪ੍ਰਧਾਨ, ਜਨਰਲ ਸਕੱਤਰ, ਦੋ ਮੀਤ-ਪ੍ਰਧਾਨ, ਸਕੱਤਰ ਅਤੇ ਸੰਯੁਕਤ ਸਕੱਤਰ ਲਈ ਚੋਣ ਹੋਵੇਗੀ।

ਮੀਟਿੰਗ ਵਿੱਚ ਹੋਏ ਫੈਸਲਿਆਂ ਅਨੁਸਾਰ ਪੰਜਾਬ ਪ੍ਰੈੱਸ ਕਲੱਬ ਜਲੰਧਰ ਦੀ ਬਾਹਰਲੀ ਚਾਰਦਵਾਰੀ ਦੇ ਅੰਦਰਲੇ ਹਿੱਸੇ ਵਿੱਚ ਆਪਣਾ ਚੋਣ ਪ੍ਰਚਾਰ ਕਰਨ ਲਈ ਇਕ ਉਮੀਦਵਾਰ ਵੱਧ ਤੋਂ ਵੱਧ 3 ਬੋਰਡ (5 ਫੁੱਟ ਉਚਾਈ×3 ਫੁੱਟ ਚੌੜਾਈ ਦੇ ਸਾਈਜ਼ ਤੱਕ) ਲਗਾ ਸਕਦੇ ਹਨ। ਪ੍ਰਚਾਰ ਲਈ ਵਰਤੀ ਜਾਣ ਵਾਲੀ ਸ਼ਬਦਾਵਾਲੀ ਵਰਤਣ ਵੇਲੇ ਸ਼ਿਸ਼ਟਾਚਾਰ ਕਾਇਮ ਰੱਖਿਆ ਜਾਵੇ। ਚੋਣ ਪ੍ਰਚਾਰ ਲਈ ਲੱਗੀ ਸਮਗਰੀ ਮਿਤੀ 14 ਦਸੰਬਰ ਸ਼ਾਮ 5 ਵਜੇ ਤੋਂ ਪਹਿਲਾਂ ਤੱਕ ਹਟਾਉਣੀ ਜ਼ਰੂਰੀ ਹੈ। ਆਪਣੇ ਚੋਣ ਪ੍ਰਚਾਰ ਲਈ ਸਮਗਰੀ ਲਗਾਉਂਦਿਆਂ ਕਲੱਬ ਦੀ ਕਿਸੇ ਸੰਪਤੀ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ।ਵੋਟਿੰਗ ਦੌਰਾਨ ਉਮੀਦਵਾਰ ਆਪ ਜਾਂ ਉਸਦਾ ਇਕ ਪ੍ਰਤੀਨਿਧ (ਪੋਲਿੰਗ ਏਜੰਟ ਵਜੋਂ) ਅੰਦਰ ਮੌਜੂਦ ਰਹਿ ਸਕਦਾ ਹੈ। ਚੋਣ ਅਧਿਕਾਰੀਆਂ ਨੇ ਪੰਜਾਬ ਪ੍ਰੈੱਸ ਕਲੱਬ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਚੋਣਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਅਤੇ ਜਮਹੂਰੀ ਕਦਰਾਂ ਕੀਮਤਾਂ ਦਾ ਸਤਿਕਾਰ ਕਰਦੇ ਹੋਏ ਆਪਸੀ ਸਦਭਾਵਨਾ ਬਣਾਈ ਰੱਖਣ।