Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਪੂਰਾ ਉੱਤਰ ਭਾਰਤ ਠੰਢ ਦੀ ਲਪੇਟ ‘ਚ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਪੂਰਾ ਉੱਤਰ ਭਾਰਤ ਠੰਢ ਦੀ ਲਪੇਟ ‘ਚ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਪੂਰਾ ਉੱਤਰ ਭਾਰਤ ਠੰਢ ਦੀ ਲਪੇਟ ਵਿਚ ਹੈ। ਸੀਤ ਲਹਿਰ ਨੇ ਸਵੇਰ ਅਤੇ ਸ਼ਾਮ ਸਮੇਂ ਕੰਬਣੀ ਛੇੜੀ ਹੋਈ ਹੈ। ਪੰਜਾਬ ਦੀਆਂ ਰਾਤਾਂ ਸ਼ਿਮਲਾ ਨਾਲੋਂ ਠੰਢੀਆਂ ਹਨ। ਅੱਜ ਪੰਜਾਬ ਵਿੱਚ ਰੋਪੜ ਅਤੇ ਹਰਿਆਣਾ ਦਾ ਮਹਿੰਦਰਗੜ੍ਹ ਸ਼ਹਿਰ ਸਭ ਤੋਂ ਵੱਧ ਠੰਢਾ ਰਿਹਾ। ਰੋਪੜ ਵਿੱਚ ਘੱਟ ਤੋਂ ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਹਰਿਆਣਾ ਦੇ ਮਹਿੰਦਰਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 5.5 ਦਰਜ ਰਿਹਾ।
ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.7 ਡਿਗਰੀ ਸੈਲਸੀਅਸ ਵੱਧ ਹੈ, ਜਦਕਿ ਇੱਥੇ ਵੱਧ ਤੋਂ ਵੱਧ ਤਾਪਮਾਨ 17.4 ਡਿਗਰੀ ਸੈਲਸੀਅਸ ਰਿਹਾ। ਇਸ ਦੌਰਾਨ ਚਰਚਾ ਤੇਜ਼ ਹੋ ਗਈ ਹੈ ਸਰਦੀਆਂ ਦੀਆਂ ਛੁੱਟੀਆਂ ਸਮੇਂ ਤੋਂ ਪਹਿਲਾਂ ਕੀਤੀਆਂ ਜਾ ਸਕਦੀਆਂ ਹਨ।
ਆਮ ਤੌਰ ਉਤੇ ਸਰਕਾਰ 25 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਦੀ ਹੈ। ਇਸ ਸਾਲ ਤੇਜ਼ੀ ਨਾਲ ਵਧ ਰਹੀ ਠੰਢ ਨੂੰ ਦੇਖਦੇ ਹੋਏ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਵਾਰ ਛੁੱਟੀਆਂ ਤੈਅ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ। ਹਾਲਾਂਕਿ, ਸਿੱਖਿਆ ਵਿਭਾਗ ਵੱਲੋਂ ਜਲਦੀ ਹੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਜਾ ਸਕਦਾ ਹੈ।