Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਚੋਣਾਂ ਵਾਲੇ ਪਿੰਡਾਂ ’ਚ 14 ਦਸੰਬਰ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਜਲੰਧਰ, ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ-135 (ਸੀ) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਜਿਥੇ ਵੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮੰਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਵਿੱਚ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਚੋਣਾਂ ਵਾਲੇ ਦਿਨ 14 ਦਸੰਬਰ 2025 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਚੋਣਾਂ ਵਾਲੇ ਪਿੰਡਾਂ ਵਿੱਚ ਸ਼ਰਾਬ ਦੇ ਠੇਕੇ ਨਹੀਂ ਖੁੱਲਣਗੇ ਅਤੇ ਨਾ ਹੀ ਇਹਨਾਂ ਪਿੰਡਾਂ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ ਜਾਂ ਕਲੱਬਾਂ ਵਿੱਚ ਸ਼ਰਾਬ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ਦੀ ਸਟੋਰੇਜ਼ ਕਰੇਗਾ।