Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਚੋਣ ਡਿਊਟੀ ‘ਤੇ ਜਾ ਰਹੇ ਅਧਿਆਪਕ ਜੋੜੇ ਦੀ ਸੜਕ ਹਾਦਸੇ ‘ਚ ਮੌਤ ,ਧੁੰਦ ਕਾਰਨ ਸੂਏ ‘ਚ ਡਿੱਗੀ ਗੱਡੀ

ਚੋਣ ਡਿਊਟੀ ‘ਤੇ ਜਾ ਰਹੇ ਅਧਿਆਪਕ ਜੋੜੇ ਦੀ ਸੜਕ ਹਾਦਸੇ ‘ਚ ਮੌਤ ,ਧੁੰਦ ਕਾਰਨ ਸੂਏ ‘ਚ ਡਿੱਗੀ ਗੱਡੀ

ਪੰਜਾਬ ‘ਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਮੋਗਾ ਵਿੱਚ ਧੁੰਦ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਇੱਕ ਅਧਿਆਪਕ ਜੋੜੇ ਦੀ ਕਾਰ ਨਾਲੇ ਵਿੱਚ ਡਿੱਗ ਗਈ, ਜਿਸ ਕਾਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਟੇ ਦੇ ਅੰਗਰੇਜ਼ੀ ਅਧਿਆਪਕ ਜਸਕਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਕਮਲਜੀਤ ਕੌਰ ਮਾਨਸਾ ਦੀ ਰਹਿਣ ਵਾਲੀ ਸੀ। ਦੋਵੇਂ ਸਵੇਰੇ ਕਾਰ ‘ਚ ਡਿਊਟੀ ਲਈ ਘਰੋਂ ਨਿਕਲੇ ਸੀ ਪਰ ਮੋਗਾ ਦੇ ਬਾਘਾਪੁਰਾਣਾ ਦੇ ਸੰਗਤਪੁਰਾ ਪਿੰਡ ਨੇੜੇ ਉਨ੍ਹਾਂ ਨੂੰ ਸੜਕ ਨਹੀਂ ਦਿਖੀ ,ਜਿਸ ਕਰਕੇ ਕਾਰ ਸੂਏ ਵਿੱਚ ਡਿੱਗ ਗਈ। ਉਸ ਸਮੇਂ ਚਰਨਜੀਤ ਸਿੰਘ ਆਪਣੀ ਪਤਨੀ ਨੂੰ ਮਾੜੀ ਮੁਸਤਫਾ ਵਿੱਚ ਚੋਣ ਡਿਊਟੀ ਲਈ ਛੱਡਣ ਜਾ ਰਿਹਾ ਸੀ।

ਦੱਸ ਦੇਈਏ ਕਿ ਪੰਜਾਬ ਵਿੱਚ ਅੱਜ (14 ਦਸੰਬਰ) ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਵੋਟਿੰਗ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਦੀ ਵਰਤੋਂ ਕਰਕੇ ਕੀਤੀ ਜਾ ਰਹੀ ਹੈ। ਚੋਣ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।