ਜਲੰਧਰ, ਸੁਰਜੀਤ ਹਾਕੀ ਸੁਸਾਇਟੀ, ਜਲੰਧਰ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਜਲੰਧਰ ਦੇ ਇਤਿਹਾਸਕ ਬਰਲਟਨ ਪਾਰਕ ਦਾ ਨਾਮ ਬਦਲ ਕੇ ਸਾਬਕਾ ਭਾਰਤੀ ਕਪਤਾਨ ਓਲੰਪੀਅਨ ਸੁਰਜੀਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇ।
ਸੰਧੂ ਨੇ ਕਿਹਾ ਕਿ ਦੁਨੀਆ ਭਰ ਵਿੱਚ ਮਸ਼ਹੂਰ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਅਤੇ ਸੁਰਜੀਤ ਹਾਕੀ ਅਕੈਡਮੀ ਬਰਲਟਨ ਪਾਰਕ ਵਿੱਚ ਹੋਣ ਕਾਰਨ ਇਸਨੂੰ “ਹਾਕੀ ਦਾ ਮੱਕਾ” ਕਿਹਾ ਜਾਂਦਾ ਹੈ।
ਸ੍ਰੀ ਸੰਧੂ ਨੇ ਕਿਹਾ ਕਿ ਇਸੇ ਅਕੈਡਮੀ ਨੇ ਭਾਰਤ ਨੂੰ ਮਨਪ੍ਰੀਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਵਰਗੇ ਕਪਤਾਨ ਦਿੱਤੇ ਹਨ। ਇਸ ਤੋਂ ਇਲਾਵਾ ਹਾਰਦਿਕ ਸਿੰਘ, ਮਨਦੀਪ ਸਿੰਘ, ਸ਼ਮਸ਼ੇਰ ਸਿੰਘ, ਵਰੁਣ ਕੁਮਾਰ, ਦਿਲਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਕ੍ਰਿਸ਼ਨ ਬਹਾਦਰ ਪਾਠਕ, ਜਰਮਨਪ੍ਰੀਤ ਸਿੰਘ, ਗੁਰਜੰਟ ਸਿੰਘ ਅਤੇ ਸੁਖਜੀਤ ਸਿੰਘ ਵਰਗੇ ਓਲੰਪੀਅਨ ਅਤੇ ਅੰਤਰਰਾਸ਼ਟਰੀ ਸਟਾਰ ਇਸੇ ਮਿੱਟੀ ਦੀ ਦੇਣ ਹਨ।
