Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਜਲੰਧਰ ਨੇ 01 ਵਿਅਕਤੀ ਨੂੰ 02 ਕਿਲੋਂ 10 ਗ੍ਰਾਮ ਅਫੀਮ ਸਮੇਤ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ

ਜਲੰਧਰ ਨੇ 01 ਵਿਅਕਤੀ ਨੂੰ 02 ਕਿਲੋਂ 10 ਗ੍ਰਾਮ ਅਫੀਮ ਸਮੇਤ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ

ਜਲੰਧਰ, ਕਮਿਸ਼ਨਰੇਟ ਪੁਲਿਸ ਜਲੰਧਰ ਦੀ ਕਰਾਈਮ ਬ੍ਰਾਂਚ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਵੱਡੀ ਸਫਲਤਾ ਹਾਸਿਲ ਕਰਦਿਆਂ 01 ਨੌਜਵਾਨ ਨੂੰ 02 ਕਿਲੋਗ੍ਰਾਮ 10 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ।

ਇਹ ਕਾਰਵਾਈ ਪੁਲਿਸ ਕਮਿਸ਼ਨਰ ਜਲੰਧਰ ਸ੍ਰੀਮਤੀ ਧਨਪ੍ਰੀਤ ਕੋਰ ਦੀ ਨਿਗਰਾਨੀ ਹੇਠ ਅਤੇ ਸ੍ਰੀ ਮਨਪ੍ਰੀਤ ਸਿੰਘ ਢਿੱਲੋਂ DCP/Investigation, ਸ੍ਰੀ ਜਯੰਤ ਪੁਰੀ ADCP/Investigation ਅਤੇ ਸ੍ਰੀ ਅਮਰਬੀਰ ਸਿੰਘ ACP/Detective ਦੀ ਨਿਗਰਾਨੀ ਹੇਠ ਇੰਸਪੈਕਟਰ ਸਰਬਜੀਤ ਸਿੰਘ, ਇੰਚਾਰਜ ਕਰਾਈਮ ਬ੍ਰਾਂਚ ਦੀ ਅਗਵਾਈ ਵਿੱਚ ਅਮਲ ਵਿੱਚ ਲਿਆਂਦੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਮਿਤੀ 18.12.2025 ਨੂੰ ਕਰਾਈਮ ਬ੍ਰਾਂਚ ਦੀ ਟੀਮ ਵੱਲੋਂ ਗੁਰੂਦੁਆਰਾ / ਰਾਮ ਮੰਦਰ, ਗੁਰੂ ਗੋਬਿੰਦ ਸਿੰਘ ਐਵੀਨਿਊ, ਜਲੰਧਰ ਦੇ ਨੇੜੇ ਇੱਕ ਨੌਜਵਾਨ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਸਾਹਿਲ ਉਰਫ਼ ਖੱਤਰੀ ਪੁੱਤਰ ਅਨਿਲ ਕੁਮਾਰ, ਵਾਸੀ ਮਕਾਨ ਨੰਬਰ 881 ਅਰਜਨ ਨਗਰ ਨੇੜੇ ਲਹੋਰੀਏ ਦੀ ਚੱਕੀ ਥਾਣਾ ਰਾਮਾ ਮੰਡੀ ਜਲੰਧਰ ਵਜੋਂ ਹੋਈ।

ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ਵਿਚੋਂ 02 ਕਿਲੋਗ੍ਰਾਮ 10 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ। ਇਸ ਸਬੰਧ ਵਿੱਚ ਥਾਣਾ ਰਾਮਾ ਮੰਡੀ, ਕਮਿਸ਼ਨਰੇਟ ਜਲੰਧਰ ਵਿਖੇ ਮੁਕੱਦਮਾ ਨੰਬਰ 362 ਮਿਤੀ 18.12.2025 ਅਧੀਨ ਧਾਰਾ 18/61/85 NDPS ਐਕਟ ਦਰਜ ਕੀਤਾ ਗਿਆ।

ਮੁਲਜ਼ਮ ਵਿਰੁੱਧ ਪਹਿਲਾਂ ਤੋਂ ਹੀ ਵੱਖ-ਵੱਖ ਥਾਣਿਆਂ ਵਿੱਚ ਚਾਰ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮ ਤੋਂ ਹੋਰ ਡੂੰਘੀ ਪੁੱਛਗਿੱਛ ਜਾਰੀ ਹੈ ਅਤੇ ਇਸ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਫਾਰਵਰਡ ਅਤੇ ਬੈਕਵਰਡ ਲਿੰਕੇਜ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।