Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਤੋਂ ਨਗਰ ਕੀਰਤਨ 21 ਦਸੰਬਰ ਨੂੰ ਕੱਢਿਆ ਜਾਵੇਗਾ : ਖਾਲਸਾ

ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਤੋਂ ਨਗਰ ਕੀਰਤਨ 21 ਦਸੰਬਰ ਨੂੰ ਕੱਢਿਆ ਜਾਵੇਗਾ : ਖਾਲਸਾ

ਜਲੰਧਰ, (ਰੋਹੀਤ ਭਗਤ)-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਤੋਂ ਸਮੇਂ ਦੁਪਹਿਰ 12 ਵਜੇ ਆਰੰਭ ਹੋਵੇਗਾ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚੱਲਕੇ ਕਬੀਰ ਚੌਕ, ਸ੍ਰੀ ਰਵਿਦਾਸ ਚੌਕ, ਸੜਕ ਮੁਹੱਲਾ, ਚਿੰਤਪੁਰਨੀ ਮੰਦਰ, ਗੁਰਦੁਆਰਾ ਅਰਬਨ ਸਟੇਟ, ਮੇਨ ਬਜਾਰ ਗੜ੍ਹਾ, ਗੁਰਜੀਤ ਨਗਰ, ਗੋਲਡਨ ਐਵਨਿਊ, ਛੋਟੀ ਬਾਰਾਦਰੀ ਪਾਰਟ-1, ਹਰਦਿਆਲ ਨਗਰ, ਜਸਵੰਤ ਨਗਰ ਅਤੇ ਸਾਰੇ ਗੜ੍ਹੇ ਦੀ ਪਰਿਕਰਮਾ ਕਰਦੇ ਹੋਏ ਸ਼ਾਮ ਨੂੰ ਸਮਾਪਤ ਹੋਵੇਗਾ। ਪ੍ਰਧਾਨ ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਗੁਰਸੇਵਕ ਸਿੰਘ ਨੇ ਸਾਂਝੇ ਬਿਆਨ ਵਿਚ ਦੱਸਿਆ ਕਿ ਨਗਰ ਕੀਰਤਨ ਵਿਚ ਸ਼ਬਦੀ ਜਥੇ, ਨਿਹੰਗ ਸਿੰਘ ਜਥੇਬੰਦੀਆਂ, ਘੋੜਿਆ, ਹਾਥੀ ਅਤੇ ਊਠਾ ਸਮੇਤ, ਬੈਂਡ ਵਾਜੇ ਗੱਤਕਾ ਪਾਰਟੀਆਂ ਸਕੂਲ ਦੇ ਬੱਚੇ ਸ਼ਾਮਲ ਹੋਣਗੇ। ਹਵਾਈ ਜਹਾਜ ਰਾਹੀਂ ਫੁੱਲਾਂ ਦੀ ਵਰਖਾ ਵੀ ਕੀਤੀ ਜਾਵੇਗੀ।

ਨਗਰ ਕੀਰਤਨ ਕੱਢਣ ਦੇ ਸਬੰਧ ਵਿਚ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਇਸ ਮੌਕੇ ’ਤੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ, ਦਲਜੀਤ ਸਿੰਘ ਵਾਲੀਆ, ਗੁਰਸੇਵਕ ਸਿੰਘ, ਰਣਜੀਤ ਸਿੰਘ, ਹਰਜਿੰਦਰ ਸਿੰਘ, ਮਨਿੰਦਰ ਸਿੰਘ ਭਸੀਨ, ਲੱਕੀ ਨਰੂਲਾ, ਗੁਰਮੀਤ ਸਿੰਘ ਸੰਗਤਾਂ ਨੂੰ ਨਗਰ ਕੀਰਤਨ ਵਿਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ।