Business Khas

Latest news
इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ ਕੁੜੀ ਨੇ ਰੀ-ਨੀਟ ਯੂਜੀ ਪ੍ਰੀਖਿਆ ਵਿੱਚ ਏਆਈਆਰ-1 ਪ੍ਰਾਪਤ ਕਰਨ ਦਾ ਦਾਅਵਾ
You are currently viewing ਧੁੰਦ ਕਾਰਨ ਮਸ਼ਹੂਰ ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਭਿਆਨਕ ਕਾਰ ਹਾਦਸੇ ਦਾ ਸ਼ਿਕਾਰ

ਧੁੰਦ ਕਾਰਨ ਮਸ਼ਹੂਰ ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਭਿਆਨਕ ਕਾਰ ਹਾਦਸੇ ਦਾ ਸ਼ਿਕਾਰ

ਪੂਰੇ ਪੰਜਾਬ ’ਚ ਸੰਘਣੀ ਧੁੰਦ ਛਾਈ ਹੋਈ ਹੈ। ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਇਨ੍ਹਾਂ ਹੀ ਨਹੀਂ ਇਸ ਧੁੰਦ ਕਾਰਨ ਕਈ ਭਿਆਨਕ ਹਾਦਸੇ ਵੀ ਵਾਪਰ ਰਹੇ ਹਨ। ਇਸੇ ਧੁੰਦ ਕਾਰਨ ਮਸ਼ਹੂਰ ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਭਿਆਨਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਅਦਾਕਾਰਾ ਰਾਜ ਧਾਲੀਵਾਲ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸਾ ਇੰਨ੍ਹਾਂ ਜਿਆਦਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ।

ਦੱਸ ਦਈਏ ਕਿ ਉਨ੍ਹਾਂ ਨੇ ਖੁਦ ਇਹ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ। ਜਿਸ ਵਿੱਚ ਰਾਜ ਧਾਲੀਵਾਲ ਨੇ ਲਿਖਿਆ ਕਿ ਧੁੰਦ ਬਹੁਤ ਜਿਆਦਾ ਪੈ ਰਹੀ ਹੈ। ਜੇਕਰ ਤੁਹਾਨੂੰ ਕਿਸੇ ਜ਼ਰੂਰੀ ਕੰਮ ਲਈ ਜਾਣਾ ਪਵੇ ਤਾਂ ਹੀ ਜਾਓ। ਰਾਤ ਨੂੰ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਹੈ। ਅਸੀਂ ਬੇਵੱਸ ਸੀ, ਸ਼ੂਟਿੰਗ ਤੋਂ ਵਾਪਸ ਆ ਰਹੇ ਸੀ ਕਿਉਂਕਿ ਅਗਲੇ ਦਿਨ ਦੁਬਾਰਾ ਸ਼ੂਟਿੰਗ ਸੀ। ਪਰ, ਧੁੰਦ ਇੰਨੀ ਭਾਰੀ ਸੀ ਕਿ ਵਿਜ਼ੀਬਿਲਟੀ ਜ਼ੀਰੋ ਸੀ, ਜਿਸ ਕਾਰਨ ਇਹ ਹਾਦਸਾ ਹੋਇਆ। ਵਾਹਿਗੁਰੂ ਦੀ ਕਿਰਪਾ ਨਾਲ ਅਸੀਂ ਬਚ ਗਏ। ਹਾਲਾਂਕਿ, ਇਹ ਅਜੇ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸਾ ਕਿੱਥੇ ਹੋਇਆ।