Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਕੂਲ ਦੀ ਲੜਾਈ : 11ਵੀਂ ਕਲਾਸ ਦੇ ਵਿਦਿਆਰਥੀ ਦੇ ਲੱਤ ‘ਚ ਲੱਗੀ ਗੋਲੀ

ਸਕੂਲ ਦੀ ਲੜਾਈ : 11ਵੀਂ ਕਲਾਸ ਦੇ ਵਿਦਿਆਰਥੀ ਦੇ ਲੱਤ ‘ਚ ਲੱਗੀ ਗੋਲੀ

ਅੰਮ੍ਰਿਤਸਰ ਦੇ ਲੁਹਾਰਕਾ ਰੋਡ ਤੇ ਦੋ ਨੌਜਵਾਨਾਂ ਵਿਚਾਲੇ ਹੋਏ ਝਗੜੇ ਦੌਰਾਨ ਗੋਲੀਆਂ ਚਲੀਆਂ। ਇਸ ਫਾਇਰਿੰਗ ‘ਚ ਇੱਕ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਦਾਖ਼ਲ ਕਰਵਾਇਆ ਗਿਆ। ਸਿਵਲ ਹਸਪਤਾਲ‘ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੀ ਪਹਿਚਾਣ ਐਸ਼ਪ੍ਰੀਤ ਸਿੰਘ ਵਜੋਂ ਹੋਈ ਹੈ, ਜੋ 11ਵੀਂ ਕਲਾਸ ਦਾ ਵਿਦਿਆਰਥੀ ਹੈ।

ਪੁਲਿਸ ਮੁਤਾਬਕ, ਝਗੜੇ ਦੀ ਸ਼ੁਰੂਆਤ ਸਕੂਲ ‘ਚ ਹੋਈ ਸੀ, ਜਿੱਥੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਵਿਚਾਲੇ ਕਿਸੇ ਗਲਤਫ਼ਹਮੀ ਕਾਰਨ ਤਕਰਾਰ ਹੋਈ। ਪੁਲਿਸ ਨੇ ਦੱਸਿਆ ਕਿ ਝਗੜੇ ਤੋਂ ਬਾਅਦ ਦੋਹਾਂ ਧਿਰਾਂ ਲੁਹਾਰਕਾ ਰੋਡ ਤੇ ਰਾਜ਼ੀਨਾਮੇ ਲਈ ਇਕੱਠੀਆਂ ਹੋਈਆਂ ਸਨ, ਪਰ ਉੱਥੇ ਮੁੜ ਤਕਰਾਰ ਹੋ ਗਈ। ਇਸ ਦੌਰਾਨ ਦੋਵੇਂ ਧਿਰਾਂ ‘ਚ ਇੱਕ ਧਿਰ ਦੇ ਹਰਿੰਦਰ ਸਿੰਘ ਵੱਲੋਂ ਗੋਲੀ ਚਲਾਈ ਗਈ, ਜੋ ਐਸ਼ਪ੍ਰੀਤ ਸਿੰਘ ਦੀ ਲੱਤ ‘ਚ ਲੱਗੀ।