Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਹੁਣ ਪਟਿਆਲਾ ਦੇ ਸਕੂਲਾਂ ਨੂੰ ਮਿਲੀ ਈ-ਮੇਲ

ਹੁਣ ਪਟਿਆਲਾ ਦੇ ਸਕੂਲਾਂ ਨੂੰ ਮਿਲੀ ਈ-ਮੇਲ

ਪਟਿਆਲਾ ਦੇ  ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਅੱਜ ਪਟਿਆਲਾ ਦੇ ਵੱਖ-ਵੱਖ ਸਕੂਲਾਂ ਨੂੰ ਈ-ਮੇਲ ਰਾਹੀਂ ਇਹ ਧਮਕੀ ਭੇਜੀ ਗਈ ਹੈ। ਇਸ ਧਮਕੀ ਭਰੇ ਈ-ਮੇਲ ਨੂੰ ਦੇਖਦੇ ਹੋਏ ਸਬੰਧਤ ਸਕੂਲ ਪ੍ਰਸ਼ਾਸਨ ਵੱਲੋਂ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ। ਇਸ ਮੇਲ ‘ਚ ਲਿਖਿਆ ਗਿਆ ਹੈ ਕਿ ਦੁਪਹਿਰ ਤੋਂ ਲੈ ਕੇ ਰਾਤ ਤੱਕ ਕਿਸੇ ਵੀ ਵੇਲੇ ਬਲਾਸਟ ਹੋਵੇਗਾ।

ਇਸ ਮਾਮਲੇ ‘ਚ ਪਟਿਆਲਾ ਐਸਐਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਸਕੂਲਾਂ ਵੱਲੋਂ ਉਨ੍ਹਾਂ ਨੂੰ ਸੂਚਨਾ ਮਿਲੀ ਹੈ। ਬੰਬ ਦੀ ਧਮਕੀ ਤੋਂ ਬਾਅਦ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ‘ਤੇ ਵੀ ਚੌਕਸੀ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਤੇ ਜਲੰਧਰ ਦੇ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਸਨ। ਇਹ ਮੇਲ ਮਿਲਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਸਕੂਲਾਂ ‘ਚ ਛੁੱਟੀ ਕਰ ਦਿੱਤੀ ਸੀ। ਸਕੂਲਾਂ ਨੂੰ ਧਮਕੀ ਭਰੀ ਮੇਲ ‘ਚ ਕਿਹਾ ਗਿਆ ਹੈ ਕਿ ਪਟਿਆਲਾ ਦੇ ਸਕੂਲਾਂ ਤੇ ਰੇਲਵੇ ਸਟੇਸ਼ਨਾਂ ‘ਚ ਦੁਪਹਿਰ 1:11 ਤੋਂ ਰਾਤ 9:11 ਵਿਚਕਾਰ ਧਮਾਕਾ ਹੋਵੇਗਾ। ਇਸ ਮੇਲ ‘ਚ ਕੁੱਝ ਰਾਜਨੀਤਿਕ ਹਸਤੀਆਂ ਨੂੰ ਵੀ ਧਮਕੀ ਦਿੱਤੀ ਗਈ ਹੈ।