Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪਸ਼ੂਆਂ ਨੂੰ ਸੜਕਾਂ ’ਤੇ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ

ਪਸ਼ੂਆਂ ਨੂੰ ਸੜਕਾਂ ’ਤੇ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ

ਜਲੰਧਰ, 26 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪਸ਼ੂਆਂ ਨੂੰ ਸੜਕਾਂ ’ਤੇ ਬੇਸਹਾਰਾ ਛੱਡਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਐਲਿਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਰਾਤ ਸਮੇਂ ਵਧੇਰੇ ਚੌਕਸੀ ਵਰਤਣ ’ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸੜਕਾਂ ’ਤੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪਸ਼ੂਆਂ ਨੂੰ ਸੜਕਾਂ ’ਤੇ ਬੇਸਹਾਰਾ ਛੱਡਣ ਦੀ ਬਜਾਏ ਪ੍ਰਸ਼ਾਸਨ ਵੱਲੋਂ ਚਲਾਈਆਂ ਜਾ ਰਹੀਆਂ ਗਊਸ਼ਾਲਾਵਾਂ ਵਿੱਚ ਭੇਜਿਆ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਸੜਕਾਂ ਤੋਂ ਸੌ ਫੀਸਦੀ ਬੇਸਹਾਰਾ ਪਸ਼ੂ ਗਊਸ਼ਲਾਵਾਂ ਵਿੱਚ ਤਬਦੀਲ ਕਰਨ ਵਾਲੀ ਨਗਰ ਕੌਂਸਲ ਅਤੇ ਸਬੰਧਤ ਅਧਿਕਾਰੀਆਂ ਦੇ ਨਾਵਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਟੇਟ ਐਵਾਰਡ ਲਈ ਸਿਫਾਰਸ਼ ਕੀਤੀ ਜਾਵੇਗੀ।