Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਲੋਕ ਭਲਾਈ ਸਭਾ ਵੱਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਗਿਆ

ਲੋਕ ਭਲਾਈ ਸਭਾ ਵੱਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਗਿਆ

ਨਕੋਦਰ: ਲੋਕ ਭਲਾਈ ਸਭਾ (ਰਜਿ.) ਰੇਲਵੇ ਰੋਡ, ਨਕੋਦਰ ਵੱਲੋਂ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਰੇਲਵੇ ਰੋਡ ਵਿਖੇ ਦੁੱਧ ਦਾ ਅਟੁੱਟ ਲੰਗਰ ਲਗਾਇਆ ਗਿਆ। ਇਸ ਮੌਕੇ ਸਭਾ ਦੇ ਸੇਵਾਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸੇਵਾ ਨਿਭਾਈ ਅਤੇ ਰਾਹਗੀਰਾਂ ਨੂੰ ਗਰਮ ਦੁੱਧ ਛਕਾਇਆ। ਇਸ ਦੌਰਾਨ ਸੰਬੋਧਨ ਕਰਦਿਆਂ ਸਭਾ ਦੇ ਬੁਲਾਰਿਆਂ ਨੇ ਕਿਹਾ ਕਿ ਪੋਹ ਦਾ ਮਹੀਨਾ ਸਿੱਖ ਕੌਮ ਲਈ ਅਤਿ ਦਰਦਨਾਕ ਅਤੇ ਕੁਰਬਾਨੀਆਂ ਭਰਿਆ ਹੈ, ਕਿਉਂਕਿ ਇਸੇ ਮਹੀਨੇ ਚਮਕੌਰ ਦੀ ਜੰਗ ਵਿੱਚ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਨੇ ਮੈਦਾਨ-ਏ-ਜੰਗ ਵਿੱਚ ਬਹਾਦਰੀ ਨਾਲ ਲੜਦਿਆਂ ਸ਼ਹਾਦਤ ਪ੍ਰਾਪਤ ਕੀਤੀ ਸੀ।

ਉਨ੍ਹਾਂ ਦੀ ਕੁਰਬਾਨੀ ਦੁਨੀਆ ਦੇ ਇਤਿਹਾਸ ਵਿੱਚ ਬਹਾਦਰੀ ਦੀ ਇੱਕ ਮਿਸਾਲ ਹੈ, ਜਿੱਥੇ ਇੱਕ ਪਿਤਾ ਨੇ ਆਪਣੇ ਹੱਥੀਂ ਪੁੱਤਰਾਂ ਨੂੰ ਜੰਗ ਲਈ ਤਿਆਰ ਕਰਕੇ ਤੋਰਿਆ। ਦੂਜੇ ਪਾਸੇ, ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਨੇ ਸਰਹਿੰਦ ਦੀਆਂ ਨੀਹਾਂ ਵਿੱਚ ਚਿਣੇ ਜਾਣ ਦੇ ਬਾਵਜੂਦ ਜ਼ੁਲਮ ਅੱਗੇ ਸਿਰ ਨਹੀਂ ਝੁਕਾਇਆ। ਅਖੀਰ ਵਿੱਚ ਸਭਾ ਦੇ ਮੈਂਬਰਾਂ ਨੇ ਆਖਿਆ ਕਿ ਅਜਿਹੇ ਸਮਾਗਮ ਕਰਵਾਉਣ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਆਪਣੇ ਮਾਨਮੱਤੇ ਵਿਰਸੇ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਹੈ।