Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੈਬਨਿਟ ਮੰਤਰੀ ਵੱਲੋਂ ਹਰਿਵੱਲਭ ਸੰਗੀਤ ਸੰਮੇਲਨ ਨੂੰ ਸਮਰਪਿਤ ਚੌਕ ਦਾ ਲੋਕ ਅਰਪਣ 

ਕੈਬਨਿਟ ਮੰਤਰੀ ਵੱਲੋਂ ਹਰਿਵੱਲਭ ਸੰਗੀਤ ਸੰਮੇਲਨ ਨੂੰ ਸਮਰਪਿਤ ਚੌਕ ਦਾ ਲੋਕ ਅਰਪਣ 

ਜਲੰਧਰ, 28 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ਼ਹਿਰ ਦੇ ਦੁਆਬਾ ਚੌਕ, ਜਿਸ ਨੂੰ ਨਵੀਨੀਕਰਨ ਅਤੇ ਵੀਣਾ, ਸ਼ਹਿਨਾਈ ਅਤੇ ਤਬਲੇ ਦੀਆਂ ਪ੍ਰਤਿਮਾਵਾਂ ਸਥਾਪਿਤ ਕਰਕੇ ਨਵੀਂ ਦਿੱਖ ਪ੍ਰਦਾਨ ਕੀਤੀ ਗਈ ਹੈ, ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਇਸ ਚੌਕ ਨੂੰ ਹਰਿਵੱਲਭ ਸੰਗੀਤ ਸੰਮੇਲਨ ਨੂੰ ਸਮਰਪਿਤ ਨੂੰ ਕਰਦਿਆਂ ਸ਼੍ਰੀ ਬਾਬਾ ਹਰਿਵੱਲਭ ਚੌਕ ਦਾ ਨਾਮ ਦਿੱਤਾ ਗਿਆ ਹੈ।
ਇਸ ਮੌਕੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਮੰਗਲ ਸਿੰਘ ਬੱਸੀ, ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਅਤੇ ਦਿਨੇਸ਼ ਢੱਲ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਸੰਗੀਤਕ ਸਾਜ਼ਾਂ ਦੀਆਂ ਪ੍ਰਤਿਮਾਵਾਂ ਜਿਥੇ ਚੌਕ ਦੇ ਆਕਰਸ਼ਣ ਦਾ ਕੇਂਦਰ ਬਣਨਗੀਆਂ ਉਥੇ ਦੇਸ਼ ਦੀ ਅਮੀਰ ਸੰਗੀਤਕ ਵਿਰਾਸਤ ਨੂੰ ਵੀ ਪ੍ਰਗਟ ਕਰਨਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰ ਭਰ ਦੇ ਚੌਕਾ ਅਤੇ ਚੌਰਾਹਿਆਂ ਦੀ ਨੁਹਾਰ ਬਦਲੀ ਜਾ ਰਹੀ ਹੈ।