Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਅੱਜ ਵੀ ਧੁੰਦ ਤੋਂ ਕੋਈ ਰਾਹਤ ਨਹੀਂ, ਅਲਰਟ ਜਾਰੀ

ਅੱਜ ਵੀ ਧੁੰਦ ਤੋਂ ਕੋਈ ਰਾਹਤ ਨਹੀਂ, ਅਲਰਟ ਜਾਰੀ

ਪੰਜਾਬ ਵਾਸੀਆਂ ਨੂੰ ਅੱਜ ਵੀ ਧੁੰਦ ਤੋਂ ਕੋਈ ਰਾਹਤ ਨਹੀਂ ਮਿਲੇਗੀ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਅੱਜ ਸੂਬੇ ਭਰ ‘ਚ ਧੁੰਦ ਦਾ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਦੇ ਅਲਰਟ ਤੋਂ ਇਲਾਵਾ ਹੋਰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਜਾਰੀ ਕੀਤਾ ਗਿਆ ਹੈ ਯਾਨੀ ਕਿ ਲੋਕਾਂ ਨੂੰ ਅੱਜ ਸੀਤ ਲਹਿਰ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਦਾ ਮੌਸਮ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ ਨੇ ਬਾਰਿਸ਼ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੱਖ-ਵੱਖ ਥਾਂਵਾਂ ‘ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ। ਪਠਾਨਕੋਟ,ਗੁਰਦਾਸਪੁਰ, ਤਰਨ ਤਾਰਨ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਹੁਸ਼ਿਆਰਪੁਰ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੱਖ-ਵੱਖ ਥਾਂਵਾਂ ‘ਤੇ ਸੰਘਣੀ ਧੁੰਦ ਪੈ ਸਕਦੀ ਹੈ।