ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ ਅਨੁਸਾਰ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਨੂੰ ਸ਼ੁਰੂ ਹੋਣਗੀਆਂ ਅਤੇ 27 ਫਰਵਰੀ ਤੱਕ ਚੱਲਣਗੀਆਂ। 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 6 ਮਾਰਚ ਨੂੰ ਸ਼ੁਰੂ ਹੋਣਗੀਆਂ ਅਤੇ 1 ਅਪ੍ਰੈਲ ਨੂੰ ਸਮਾਪਤ ਹੋਣਗੀਆਂ। ਇਸ ਤੋਂ ਇਲਾਵਾ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਨੂੰ ਸ਼ੁਰੂ ਹੋਣਗੀਆਂ ਅਤੇ 4 ਅਪ੍ਰੈਲ ਨੂੰ ਸਮਾਪਤ ਹੋਣਗੀਆਂ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਰੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੀ ਪਹਿਲਾਂ ਤੋਂ ਤਿਆਰੀ ਕਰਨ ਅਤੇ ਡੇਟਸ਼ੀਟ ਸੰਬੰਧੀ ਵਿਸਤ੍ਰਿਤ ਜਾਣਕਾਰੀ ਲਈ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਣ ਦੀ ਸਲਾਹ ਦਿੱਤੀ ਹੈ। ਰਾਜ ਵਿੱਚ ਲਗਭਗ 9 ਲੱਖ ਵਿਦਿਆਰਥੀ ਪ੍ਰੀਖਿਆਵਾਂ ਦੇਣਗੇ। ਇਸ ਦੇ ਲਈ 7,800 ਪ੍ਰੀਖਿਆ ਕੇਂਦਰ ਬਣਾਏ ਜਾਣਗੇ।
