Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing 328 ਪਾਵਨ ਸਰੂਪਾਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਤਰਲੋ ਮੱਛੀ ਕਿਉਂ : ਸਿੱਖ ਤਾਲਮੇਲ ਕਮੇਟੀ

328 ਪਾਵਨ ਸਰੂਪਾਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਤਰਲੋ ਮੱਛੀ ਕਿਉਂ : ਸਿੱਖ ਤਾਲਮੇਲ ਕਮੇਟੀ

ਜਦੋਂ ਤੋਂ ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਦੋਸ਼ੀਆਂ ਤੇ ਐਫਆਈਆਰ ਦਰਜ ਹੋਈ ਹੈ ਉਦੋਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹਨਾਂ ਐਫਆਈਆਰ ਦੇ ਬਹੁਤ ਇਤਰਾਜ ਹੈ ਅਤੇ ਉਹ 328 ਪਾਵਨ ਸਰੂਪਾਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਤਰਲੋ ਮੱਛੀ ਹੋਈ ਪਈ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਤੇ ਹਰਪ੍ਰੀਤ ਸਿੰਘ ਨੀਟੂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ 328, ਪਾਵਨ ਸਰੂਪ ਸਿਰਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਸਲਾ ਨਹੀਂ ਹੈ ਇਸ ਨਾਲ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਤੇ ਸਿੱਖ ਸੰਗਤ ਚਾਹੁੰਦੀ ਹੈ ਇਸ ਮਾਮਲੇ ਦੀ ਪੂਰੀ ਸੱਚਾਈ ਸੰਗਤਾਂ ਦੇ ਸਾਹਮਣੇ ਆਵੇ ਕਿਉਂਕਿ ਕੋਈ ਵੀ ਗੁਰੂ ਦਾ ਸਿੱਖ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਗਾਇਬ ਹੋਣੇ ਜਾਂ ਉਸ ਦੇ ਨਾਂ ਤੇ ਗੁਰੂ ਘਰ ਵਿੱਚ ਠੱਗੀ ਮਾਰਨੀ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕਰ ਸਕਦੇ

ਉਹਨਾਂ ਕਿਹਾ ਹੁਣ ਜਦੋਂ ਪੰਜਾਬ ਸਰਵਰ ਕੋਲੋਂ ਸਿੱਟ ਬਣਾ ਕੇ ਇਸ ਸਾਰੇ ਮਾਮਲੇ ਦੀ ਡੁੰਗਾਈ ਨਾਲ ਜਾਂਚ ਕਰਨ ਦਾ ਉਪਰਾਲਾ ਕੀਤਾ ਗਿਆ ਹੈ ਤੇ ਸ਼੍ਰੋਮਣੀ ਕਮੇਟੀ ਨੂੰ ਕਿਸੇ ਤਰ੍ਹਾਂ ਦਾ ਵੀ ਇਤਰਾਜ ਨਹੀਂ ਹੋਣਾ ਚਾਹੀਦਾ ਕਿਉਂਕਿ ਸਮੁੱਚੀ ਸੱਚਾਈ ਸਿੱਖ ਸੰਗਤਾਂ ਦੇ ਸਾਹਮਣੇ ਆਣੀ ਚਾਹੀਦੀ ਹੈ। ਅਸੀਂ ਮੰਨਦੇ ਹਾਂ ਕਿ ਤੁਸੀਂ ਇਕ ਕਮੇਟੀ ਰਾਹੀਂ ਇਸ ਮਸਲੇ ਦੀ ਜਾਂਚ ਕਰਾਈ ਹੈ ਪਰ ਤੁਹਾਡੀ ਜਾਂਚ ਨਾਲ ਆਮ ਸਿੱਖ ਸੰਗਤਾਂ ਨੂੰ ਸੰਤੁਸ਼ਟੀ ਨਹੀਂ ਹੋਈ ਹੈ ਤੇ ਸਿੰਘ ਸੰਗਤਾਂ ਦੀ ਇਸ ਸਾਰੇ ਮਾਮਲੇ ਵਿਚ ਸੰਤੁਸ਼ਟੀ ਲਈ ਹੋਰ ਡੁੰਘਾਈ ਨਾਲ ਜਾਂਚ ਕੀਤੀ ਜਾਵੇ ਕਿਉਂਕਿ ਇੱਕ ਆਮ ਮਸਲਾ ਨਹੀਂ ਹੈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਤੌ ਉੱਪਰ ਸਿੱਖਾਂ ਲਈ ਕੁਛ ਵੀ ਨਹੀਂ ਹੈ ਤੇ ਸਮੁਚੀ ਕੌਮ ਇਸ ਮਾਮਲੇ ਪੂਰੀ ਡੂੰਘਾਈ ਨਾਲ ਜਾਂਚ ਚਾਹੁੰਦੀ ਹੈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਸ ਮਸਲੇ ਬਾਰ-ਬਾਰ ਟੰਗ ਅੜਾ ਕੇ ਇਸ ਜਾਂਚ ਨੂੰ ਪ੍ਰਭਾਵਿਤ ਕਰਨਾ ਚਾਹੁੰਦੀ ਹੈ