Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ‘ਚ ਅੱਜ ਗਰਜ ਦੇ ਨਾਲ ਬਿਜਲੀ ਚਮਕਣ ਦਾ ਅਲਰਟ

ਪੰਜਾਬ ‘ਚ ਅੱਜ ਗਰਜ ਦੇ ਨਾਲ ਬਿਜਲੀ ਚਮਕਣ ਦਾ ਅਲਰਟ

ਪੰਜਾਬ ‘ਚ ਬੀਤੇ ਦਿਨ ਵਾਂਗ ਅੱਜ ਵੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ, ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ, ਪਰ ਮੌਸਮ ਵਿਗਿਆਨ ਕੇਂਦਰ ਨੇ ਸੰਭਾਵਨਾ ਜਤਾਈ ਹੈ ਕਿ ਕੁੱਝ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਪੈ ਸਕਦੀ ਹੈ। ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ ਤੇ ਲੁਧਿਆਣਾ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ।ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਮਲੇਰਕੋਟਲਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈ ਸਕਦੀ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ‘ਚ ਗਰਜ ਦੇ ਨਾਲ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ।