Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਕਸ਼ਨ ਹੈਲਪਲਾਈਨ ’ਤੇ ਪ੍ਰਾਪਤ 774 ਸ਼ਿਕਾਇਤਾਂ ਦਾ ਨਿਪਟਾਰਾ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਕਸ਼ਨ ਹੈਲਪਲਾਈਨ ’ਤੇ ਪ੍ਰਾਪਤ 774 ਸ਼ਿਕਾਇਤਾਂ ਦਾ ਨਿਪਟਾਰਾ

ਜਲੰਧਰ, 2 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਾਰੀ ਐਕਸ਼ਨ ਹੈਲਪਲਾਈਨ ਵਟਸਐਪ ਨੰਬਰ 96462-22555 ’ਤੇ ਪ੍ਰਾਪਤ 774 ਸ਼ਿਕਾਇਤਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਾਟਾਰਾ ਕਰਕੇ ਜਿਥੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕੀਤੀ ਗਈ ਹੈ, ਉਥੇ ਨਿਵਾਸੀਆਂ ਵੱਲੋਂ ਵੀ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਐਕਸ਼ਨ ਹੈਲਪਲਾਈਨ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਅੱਜ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਅਧਿਕਾਰੀਆਂ ਦੇ ਯਤਨਾਂ ’ਤੇ ਤਸੱਲੀ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਹੋਰ ਡਟ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਾਲੀ ਪਲਾਟਾਂ ਦੀ ਸਾਫ-ਸਫਾਈ ਸਬੰਧੀ ਐਕਸ਼ਨ ਹੈਲਪਲਾਈਨ ਵਟਸਐਪ ਨੰਬਰ ’ਤੇ ਪ੍ਰਾਪਤ 473 ਸ਼ਿਕਾਇਤਾਂ ਦਾ ਹੁਣ ਤੱਕ ਸਫ਼ਲਤਾਪੂਰਵਕ ਹੱਲ ਕੀਤਾ ਗਿਆ ਹੈ। ਜਦਕਿ ਪਲਾਟਾਂ ਦੀ ਸਾਫ਼-ਸਫਾਈ ਨਾ ਕਰਵਾਉਣ ਵਾਲੇ ਮਾਲਕਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਂਦਿਆਂ 204 ਪਲਾਟ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਅਤੇ 23 ਮਾਮਲਿਆਂ ਵਿੱਚ ਰੈੱਡ ਐਂਟਰੀ ਲਈ ਸਿਫਾਰਿਸ਼ ਕੀਤੀ ਗਈ ਹੈ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਟੈਲੀਕਾਮ ਤੇ ਇੰਟਰਨੈੱਟ ਦੀ ਸੁਵਿਧਾ ਮੁਹੱਈਆ ਕਰਵਾਉਣ ਵਾਲੀਆਂ ਕੰਪਨੀਆਂ ਦੀਆਂ ਸ਼ਹਿਰ ਵਿੱਚ ਲਟਕਦੀਆਂ, ਢਿੱਲੀਆਂ, ਗੈਰ-ਵਰਤੋਂਯੋਗ ਅਤੇ ਖ਼ਰਾਬ ਤਾਰਾਂ ਹਟਾਉਣ ਦੀ ਮੁਹਿੰਮ ਦਾ ਵੀ ਜਾਇਜ਼ਾ ਲਿਆ। ਪੰਜਾਬ ਸਰਕਾਰ ਵੱਲੋਂ ਸਫਾਈ ਪੱਖੋਂ ਸ਼ਹਿਰਾਂ ਅਤੇ ਪਿੰਡਾਂ ਦੀ ਨੁਹਾਰ ਬਦਲਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਸ਼ਹਿਰ ਨੂੰ ਸਾਫ-ਸੁਥਰਾ ਬਣਾਉਣ ਵਿੱਚ ਜਨਤਾ ਤੋਂ ਸਹਿਯੋਗ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਲੋਕ ਖਾਲੀ ਪਲਾਟਾਂ ’ਚ ਕੂੜਾ ਸੁੱਟਣ ਨਾਲ ਸਬੰਧਤ ਸੂਚਨਾ, ਲੋਕੇਸ਼ਨ ਸਮੇਤ ਐਕਸ਼ਨ ਹੈਲਪਲਾਈਨ ਵਟਸਐਪ ਨੰਬਰ 96462-22555 ’ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ ਫੋਕਲ ਪੁਆਇੰਟ, ਉਦਯੋਗਿਕ ਖੇਤਰ ਵਿੱਚ ਉਦਯੋਗ ਜਾਂ ਬੁਨਿਆਦੀ ਢਾਂਚੇ ਬਾਰੇ ਵੀ ਇਸੇ ਹੈਲਪਲਾਈਨ ਨੰਬਰ ’ਤੇ ਸੂਚਨਾ ਸਾਂਝੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਐਕਸ਼ਨ ਹੈਲਪਲਾਈਨ ’ਤੇ ਪ੍ਰਾਪਤ ਸ਼ਿਕਾਇਤਾਂ ਨੂੰ ਸਬੰਧਤ ਵਿਭਾਗਾਂ ਨੂੰ ਭੇਜ ਕੇ ਢੁੱਕਵਾਂ ਹੱਲ ਯਕੀਨੀ ਬਣਾਇਆ ਜਾਵੇਗਾ।