Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੈਨੇਡਾ ਤੋਂ ਆਈ ਮਹਿਲਾ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ

ਕੈਨੇਡਾ ਤੋਂ ਆਈ ਮਹਿਲਾ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ

ਕਪੂਰਥਲਾ ਸ਼ਹਿਰ ਦੇ ਸੀਨਪੁਰਾ ਮੁਹੱਲੇ ‘ਚ ਸ਼ੁੱਕਰਵਾਰ ਦੁਪਹਿਰ 3:30 ਵਜੇ ਦੇ ਕਰੀਬ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਇਕ 48 ਸਾਲਾ ਮਹਿਲਾ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕਾ ਦੀ ਪਛਾਣ ਹੇਮਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ ਸੀਨਪੁਰਾ ਦੀ ਰਹਿਣ ਵਾਲੀ ਹੈ। ਮ੍ਰਿਤਕ ਔਰਤ ਕਰੀਬ ਇਕ ਮਹੀਨਾ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਪਰਤੀ ਸੀ। ਇਹ ਘਟਨਾ ਸ਼ਾਮ ਕਰੀਬ 4 ਵਜੇ ਵਾਪਰੀ। ਜਾਣਕਾਰੀ ਅਨੁਸਾਰ ਦੋ ਹਮਲਾਵਰ ਮੋਟਰਸਾਈਕਲਾਂ ‘ਤੇ ਆਏ ਸਨ।

ਘਰ ਵਿੱਚ ਰਹਿਣ ਵਾਲੀ ਇੱਕ ਬਜ਼ੁਰਗ ਔਰਤ ਨੇ ਦੱਸਿਆ ਕਿ ਕੁਝ ਲੋਕ ਜ਼ਬਰਦਸਤੀ ਘਰ ਵਿੱਚ ਦਾਖਲ ਹੋਏ, ਜਿਸ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ। ਪੁਲਿਸ ਦੇ ਅਨੁਸਾਰ ਚਾਰ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਇੱਕ ਹੇਮਾ ਨੂੰ ਲੱਗੀ ਅਤੇ ਤਿੰਨ ਹਵਾ ਵਿੱਚ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਪਤੀ ਅਤੇ ਪੁੱਤਰ ਇਸ ਸਮੇਂ ਵਿਦੇਸ਼ ਵਿੱਚ ਹੀ ਰਹਿ ਰਹੇ ਹਨ। ਵਾਰਦਾਤ ਤੋਂ ਬਾਅਦ ਇਲਾਕੇ ‘ਚ ਸਹਿਮ ਦਾ ਮਾਹੌਲ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ