Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ 30 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ 30 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

ਜਲੰਧਰ, ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਸ਼ਨੀਵਾਰ ਨੂੰ ਸ਼ਹਿਰ ਵਿੱਚ 30 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਮੇਅਰ ਸ਼੍ਰੀ ਵਿਨੀਤ ਧੀਰ, ਸੀਨੀਅਰ ‘ਆਪ’ ਆਗੂ ਸ਼੍ਰੀ ਨਿਤਿਨ ਕੋਹਲੀ ਅਤੇ ਮੈਡਮ ਰਾਜਵਿੰਦਰ ਕੌਰ ਥਿਆੜਾ ਸਮੇਤ ਕੈਬਨਿਟ ਮੰਤਰੀ ਨੇ ਕਿਹਾ ਕਿ 21 ਲੱਖ ਰੁਪਏ ਦੀ ਲਾਗਤ ਵਾਲੇ ਨਵੀਨੀਕਰਨ ਪ੍ਰਾਜੈਕਟ ਤਹਿਤ ਸ਼੍ਰੀ ਗੁਰੂ ਰਵਿਦਾਸ ਚੌਕ ਦੀ ਨੁਹਾਰ ਬਦਲ ਕੇ ਇਸਨੂੰ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ। ਚੌਕ ਦੀ ਧਾਰਮਿਕ ਅਤੇ ਅਧਿਆਤਮਿਕ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਚੌਕ ਲੱਖਾਂ ਸ਼ਰਧਾਲੂਆਂ ਲਈ ਸ਼ਰਧਾ ਦਾ ਕੇਂਦਰ ਹੈ, ਜੋ ਸਤਿਗੁਰੂ ਰਵਿਦਾਸ ਜੀ ਨੂੰ ਨਤਮਸਤਕ ਹੋਣ ਲਈ ਆਉਂਦੇ ਹਨ, ਖਾਸ ਕਰਕੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੈਅ ਸਮੇਂ ਦੇ ਅੰਦਰ ਅਤੇ ਨਿਰਧਾਰਤ ਗੁਣਵੱਤਾ ਮਾਪਦੰਡਾਂ ਅਨੁਸਾਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਮਾਡਲ ਹਾਊਸ ਖੇਤਰ ਵਿੱਚ ਇੱਕ ਹੋਰ ਵਿਕਾਸ ਪਹਿਲਕਦਮੀ ਦਾ ਨੀਂਹ ਪੱਥਰ ਵੀ ਰੱਖਿਆ, ਜਿੱਥੇ 9 ਲੱਖ ਰੁਪਏ ਦੀ ਲਾਗਤ ਨਾਲ ਦੋ ਸੜਕਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੜਕੀ ਪ੍ਰਾਜੈਕਟ ਨਾਲ ਸਥਾਨਕ ਨਿਵਾਸੀਆਂ ਦੀ ਪ੍ਰਮੁੱਖ ਮੰਗ ਪੂਰੀ ਹੋਵੇਗੀ ਅਤੇ ਖੇਤਰ ਵਿੱਚ ਸੰਪਰਕ ਬਿਹਤਰ ਬਣੇਗਾ।