Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਰਾਮ ਰਹੀਮ ਨੂੰ ਬਾਰ ਬਾਰ ਪੈਰੋਲ ਦੇ ਕੇ ਸਰਕਾਰਾਂ ਬਲਾਤਕਾਰੀਆਂ ਨੂੰ ਉਤਸਾਹਿਤ ਕਰ ਰਹੀਆਂ ਹਨ ਸਿੱਖ ਤਾਲਮੇਲ ਕਮੇਟੀ

ਰਾਮ ਰਹੀਮ ਨੂੰ ਬਾਰ ਬਾਰ ਪੈਰੋਲ ਦੇ ਕੇ ਸਰਕਾਰਾਂ ਬਲਾਤਕਾਰੀਆਂ ਨੂੰ ਉਤਸਾਹਿਤ ਕਰ ਰਹੀਆਂ ਹਨ ਸਿੱਖ ਤਾਲਮੇਲ ਕਮੇਟੀ

ਰਾਮ ਰਹੀਮ ਨੂੰ ਬਾਰ ਬਾਰ ਪੈਰੋਲ ਦੇ ਕੇ ਸਰਕਾਰਾਂ ਬਲਾਤਕਾਰੀਆਂ ਨੂੰ ਉਤਸਾਹਿਤ ਕਰ ਰਹੀਆਂ ਹਨ ਸਿੱਖ ਤਾਲਮੇਲ ਕਮੇਟੀ। ਬਲਾਤਕਾਰ ਅਤੇ ਕਤਲਾਂ ਦੇ ਮਾਮਲੇ ਵਿੱਚ ਸਜਾ ਭੁਗਤ ਰਹੇ ਡੇਰਾ ਸਿਰਸਾ ਦੇ ਮੁੱਖੀ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਹੁਣ ਤੱਕ 15ਵਾਰ ਦੇ ਲਗਭਗ ਪੈਰੋਲ ਦੇ ਕੇ ਨਵਾਂ ਹੀ ਇਤਹਾਸ ਬਣਾ ਦਿੱਤਾ ਹੈ ਜਿਸਦੀ ਜਿਤਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜੀ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪ੍ਰੀਤ ਸਿੰਘ ਨੀਟੂ ਪਰਮਪ੍ਰੀਤ ਸਿੰਘ ਵਿੱਟੀ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਰਾਮ ਰਹੀਮ ਨੂੰ ਬਾਰ ਬਾਰ ਪਰੋਲ ਦੇ ਕੇ ਸਰਕਾਰਾਂ ਬਲਾਤਕਾਰੀਆਂ ਨੂੰ ਉਤਸ਼ਾਹਤ ਕਰ ਰਹੀਆਂ ਹਨ ਜਿਸ ਦੇ ਨਤੀਜੇ ਆਉਣ ਵਾਲੇ ਸਮੇਂ ਵਿੱਚ ਸਾਰੇ ਸਮਾਜ ਨੂੰ ਭੁਗਤਣੇ ਪੈਣਗੇ ਉਕਤ ਆਗੂਆਂ ਨੇ ਕਿਹਾ ਕਿ 30,32 ਸਾਲਾਂ ਤੋਂ ਧਰਮ ਦੀ ਖਾਤਰ ਸਿੰਘ ਜੇਲ੍ਹਾਂ ਵਿਚ ਬੰਦ ਹਨ ਉਹਨਾਂ ਨੂੰ ਇਕ ਵਾਰ ਵੀ ਪਰੋਲ ਨਹੀਂ ਮਿਲੀ ਜਿਨ੍ਹਾਂ ਵਿਚ ਜਗਤਾਰ ਸਿੰਘ ਜੀ ਹਵਾਰਾ ਬਲਵੰਤ ਸਿੰਘ ਰਾਜੋਆਣਾ ਜਗਤਾਰ ਸਿੰਘ ਤਾਰਾ ਸ਼ਾਮਲ ਹਨ ਭਾਈ ਅੰਮ੍ਰਿਤ ਪਾਲ ਸਿੰਘ ਖਾਲਸਾ 3ਸਾਲਾਂ ਤੋਂ ਜੇਲ ਵਿਚ ਬੰਦ ਹਨ ਉਹ ਮੈਂਬਰ ਪਾਰਲੀਮੈਂਟ ਵੀ ਹਨ ਪਰ ਉਨ੍ਹਾਂ ਨੂੰ ਪਾਰਲੀਮੈਂਟ ਦੇ ਇਜਲਾਸ ਵਿੱਚ ਹਿਸਾ ਲੈਣ ਲਈ ਵੀ ਪਰੋਲ ਦੇਣ ਨੂੰ ਸਰਕਾਰ ਤਿਆਰ ਨਹੀਂ ਹੈ ਕਿ ਹਿੰਦੁਸਤਾਨ ਵਿੱਚ ਦੋ ਕਾਨੂੰਨ ਕੰਮ ਕਰਦੇ ਹਨ ਇਹੋ ਜਿਹੇ ਵਿਤਕਰੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਤਬਾਹ ਕਰ ਸਕਦੇ ਹਨ ਉਸ ਦੀ ਜਿੰਮੇਵਾਰੀ ਮਜੂਦਾ ਸਰਕਾਰ ਦੀ ਹੋਵੇਗੀ ਉਕਤ ਲੀਡਰਾਂ ਨੇ ਕਿਹਾ ਕਿ ਸਿੱਖ ਲੀਡਰਸ਼ਿਪ ਆਪਸੀ ਫੁੱਟ ਸਿੱਖ ਬੰਦੀਆਂ ਦੀ ਰਿਹਾਈ ਵਿਚ ਸਭ ਤੋਂ ਵੱਡੀ ਰੁਕਾਵਟ ਹੈ ਕਿਓਂਕਿ ਕੋਈ ਵੀ ਸਰਕਾਰ ਇਹਨਾਂ ਲੀਡਰਾਂ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ ਸਭ ਨੂੰ ਇਕ ਮੁੱਠ ਹੋ ਕੇ ਅਵਾਜ ਬੁਲੰਦ ਕਰਨ ਦੀ ਲੋੜ ਹੈ ਤਾਂ ਹੀ ਇਸ ਬੋਲੀ ਤੇ ਗੂੰਗੀ ਸਰਕਾਰ ਸਿੱਖਾਂ ਦੀ ਗੱਲ ਸੁਣੇਗੀ ਇਸ ਮੌਕੇ ਤੇ ਪਰਦੀਪ ਸਿੰਘ ਹਰਪ੍ਰੀਤ ਸਿੰਘ ਸੋਨੂ ਹਾਜਰ ਸਨ