Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ‘ਯੁੱਧ ਨਸ਼ਿਆਂ ਵਿਰੁੱਧ’; ਰਾਜਨ ਨਗਰ ਵਿਖੇ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਨੂੰ ਢਾਹਿਆ

‘ਯੁੱਧ ਨਸ਼ਿਆਂ ਵਿਰੁੱਧ’; ਰਾਜਨ ਨਗਰ ਵਿਖੇ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਨੂੰ ਢਾਹਿਆ

ਜਲੰਧਰ, ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਜਲੰਧਰ ਵਿੱਚ ਇੱਕ ਹੋਰ ਫੈਸਲਾਕੁੰਨ ਕਾਰਵਾਈ ਕੀਤੀ ਗਈ। ਜਲੰਧਰ ਨਗਰ ਨਿਗਮ ਵੱਲੋਂ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਰਾਜਨ ਨਗਰ ਵਿਖੇ ਨਸ਼ਾ ਤਸਕਰ ਨਾਲ ਸਬੰਧਤ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ।ਇਹ ਕਾਰਵਾਈ ਨਗਰ ਨਿਗਮ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ ਹੈ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਡੀ.ਸੀ.ਪੀ-2 ਹਰਿੰਦਰ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਏ.ਸੀ.ਪੀ.ਪੱਛਮੀ ਆਤਿਸ਼ ਭਾਟੀਆ ਵੱਲੋਂ ਨਿੱਜੀ ਤੌਰ ‘ਤੇ ਕਾਰਵਾਈ ਦੀ ਨਿਗਰਾਨੀ ਕੀਤੀ ਗਈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਗੈਰ-ਕਾਨੂੰਨੀ ਉਸਾਰੀ ਨਰਿੰਦਰ ਕੁਮਾਰ ਉਰਫ਼ ਬਾਬਾ ਵਾਸੀ ਰਾਜਨ ਨਗਰ ਦੀ ਸੀ, ਜੋ ਕਿ ਇੱਕ ਬਦਨਾਮ ਨਸ਼ਾ ਤਸਕਰ ਹੈ। ਉਨ੍ਹਾਂ ਦੱਸਿਆ ਕਿ ਨਰਿੰਦਰ ਕੁਮਾਰ ‘ਤੇ ਪਹਿਲਾਂ ਹੀ ਕੁੱਲ 14 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚੋਂ 5 ਮੁਕੱਦਮੇ ਐਨ.ਡੀ.ਪੀ.ਐਸ. ਐਕਟ ਨਾਲ ਸਬੰਧਤ ਹਨ।

ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਜਲੰਧਰ ਵਿੱਚ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਗਤੀਵਿਧੀਆਂ ਖਿਲਾਫ਼ ਸਖ਼ਤ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇਗੀ।