Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ*

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ*

ਚੰਡੀਗੜ੍ਹ 9 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਈਸਰਵਾਲ, ਜ਼ਿਲ੍ਹਾ ਜਲੰਧਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ  ਕਿਹਾ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਵਿਰੁੱਧ ਥਾਣਾ ਸਿਟੀ ਫਗਵਾੜਾ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਦੋਸ਼ੀ ਅਧਿਕਾਰੀ ਨੇ ਸ਼ਿਕਾਇਤਕਰਤਾ ਨੂੰ ਉਸਦੇ ਮਾਪਿਆਂ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਅਦਾਲਤੀ ਕੰਪਲੈਕਸ ਫਗਵਾੜਾ ਬੁਲਾਇਆ ਸੀ।

ਇਸ ਮੁਲਾਕਾਤ ਦੌਰਾਨ ਦੋਸ਼ੀ ਨੇ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੂੰ ਧਮਕਾਇਆ ਕਿ ਜੇਕਰ ਭੁਗਤਾਨ ਨਾ ਕੀਤਾ ਗਿਆ ਤਾਂ ਉਸ ਦੇ ਮਾਪਿਆਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ। ਇਸ ਦਬਾਅ ਹੇਠ ਸ਼ਿਕਾਇਤਕਰਤਾ ਨੇ ਮੌਕੇ ’ਤੇ ਦੋਸ਼ੀ ਨੂੰ 2,000 ਰੁਪਏ ਰਿਸ਼ਵਤ ਵਜੋਂ ਦੇ ਦਿੱਤੇ। ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਦੁਬਾਰਾ ਰਾਵਲਪਿੰਡੀ ਪੁਲਿਸ ਸਟੇਸ਼ਨ ਦੇ ਨੇੜੇ ਬੁਲਾਇਆ ਅਤੇ 2,000 ਰੁਪਏ  ਰਿਸ਼ਵਤ ਲੈ ਲਈ ਅਤੇ ਉਸਨੂੰ ਬਾਕੀ ਰਕਮ ਦੇਣ ਲਈ ਹਦਾਇਤ ਕੀਤੀ । ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਨਿਯਮਤ ਜ਼ਮਾਨਤ ਮਿਲਣ ਤੋਂ ਬਾਅਦ ਵੀ ਦੋਸ਼ੀ ਰਿਸ਼ਵਤ ਦੀ ਰਕਮ ਦੀ ਬਕਾਇਆ ਰਕਮ ਦੀ ਮੰਗ ਕਰਦਾ ਰਿਹਾ। ਇਸ ਤਰ੍ਹਾਂ, ਦੋਸ਼ੀ ਨੇ ਸ਼ਿਕਾਇਤਕਰਤਾ ਤੋਂ ਤਿੰਨ ਕਿਸ਼ਤਾਂ ਵਿੱਚ 6000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਸੀ।