Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਬੇਟੀ ਨੂੰ ਬੇਟੇ ਦੇ ਬਰਾਬਰ ਦਾ ਦਰਜਾ ਦੇਣ ਮਾਪੇ – ਸਿਵਲ ਸਰਜਨ ਡਾ. ਰਾਜੇਸ਼ ਗਰਗ

ਬੇਟੀ ਨੂੰ ਬੇਟੇ ਦੇ ਬਰਾਬਰ ਦਾ ਦਰਜਾ ਦੇਣ ਮਾਪੇ – ਸਿਵਲ ਸਰਜਨ ਡਾ. ਰਾਜੇਸ਼ ਗਰਗ

ਜਲੰਧਰ, ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਮੰਗਲਵਾਰ ਨੂੰ ਸ਼ਹੀਦ ਬਾਬੂ ਲਾਭ
ਸਿੰਘ ਯਾਦਗਾਰੀ ਨਰਸਿੰਗ ਸਕੂਲ, ਸਿਵਲ ਹਸਪਤਾਲ ਜਲੰਧਰ ਵਿਖੇ “ਧੀਆਂ ਦੀ ਲੋਹੜੀ” ਮਨਾਈ ਗਈ। ਇਸ ਸ਼ੁਭ ਮੌਕੇ ਮੈਡੀਕਲ ਸੁਪਰਡੈਂਟ ਈ.ਐਸ.ਆਈ.
ਹਸਪਤਾਲ ਜਲੰਧਰ ਡਾ. ਜਯੋਤੀ ਸ਼ਰਮਾ, ਪ੍ਰਿੰਸੀਪਲ ਨਰਸਿੰਗ ਸਕੂਲ ਸੁਨੀਤਾ ਕੁਮਾਰੀ, ਸਮੂਹ ਜਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸਿਹਤ ਵਿਭਾਗ ਦੇ ਸਟਾਫ ਤੇ
ਕਰਮਚਾਰੀਆਂ ਦੀ ਮੌਜੂਦਗੀ ਵਿੱਚ ਨਵਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਤੋਹਫੇ ਦਿੱਤੇ ਗਏ। ਇਸ ਦੌਰਾਨ ਨਰਸਿੰਗ
ਵਿਦਿਆਰਥਣਾਂ ਵੱਲੋਂ ਲੋਹੜੀ ਦੀਆਂ ਬੋਲੀਆਂ 'ਤੇ ਗਿੱਦਾ ਪਾਉਂਦੇ ਹੋਏ ਰੋਣਕਾਂ ਲਗਾ ਦਿੱਤੀਆਂ ਗਈਆਂ।

ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਸਭ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਬੇਟੀ ਨੂੰ ਵੀ ਬੇਟੇ ਦੇ ਬਰਾਬਰ ਦਰਜਾ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ
ਕਿ ਸਿਹਤ ਵਿਭਾਗ ਵਲੋਂ ਪੀ.ਸੀ.-ਪੀ.ਐਨ.ਡੀ.ਟੀ. ਐਕਟ ਤਹਿਤ ਧੀਆਂ ਦੀ ਲੋਹੜੀ ਮਨਾਈ ਜਾਂਦੀ ਹੈ। ਇਸ ਲੋਹੜੀ ਦਾ ਮਕਸਦ ਕੁੜੀਆਂ ਨੂੰ ਮੁੰਡਿਆਂ ਦੇ
ਬਰਾਬਰ ਦਾ ਦਰਜਾ ਦਿੱਤੇ ਜਾਣ ਦਾ ਸੰਦੇਸ਼ ਦੇਣਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਲੜਕੇ-ਲੜਕੀ ਦਾ ਭੇਦਭਾਵ ਖਤਮ ਕਰਕੇ ਦੋਵਾਂ ਨੂੰ ਅੱਗੇ ਵੱਧਣ ਦੇ ਬਰਾਬਰ
ਮੌਕੇ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਸਬੰਧੀ ਸਮੇਂ-ਸਮੇਂ 'ਤੇ ਜਾਗਰੂਕਤਾ ਗਤੀਵਧਿੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਸਮਾਜ ਵਿੱਚ ਬੇਟੀਆਂ ਨਾਲ ਹੁੰਦੇ ਵਿਤਕਰੇ ਨੂੰ ਰੋਕੀਏੇ ਅਤੇ ਉਨ੍ਹਾਂ ਨੂੰ ਅੱਗੇ ਵਧਣ ਵਿੱਚ ਮਦਦ ਕਰੀਏ।