Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ਦੇ ਰਾਜਪਾਲ ਨੇ ਨੌਜਵਾਨਾਂ ਨੂੰ ਕਰੀਅਰ ’ਚ ਸਫ਼ਲਤਾ ਹਾਸਲ ਕਰਕੇ ਦੇਸ਼ ਤੇ ਸਮਾਜ ਦੀ ਸੇਵਾ ਕਰਨ ਦੀ ਕੀਤੀ ਅਪੀਲ

ਪੰਜਾਬ ਦੇ ਰਾਜਪਾਲ ਨੇ ਨੌਜਵਾਨਾਂ ਨੂੰ ਕਰੀਅਰ ’ਚ ਸਫ਼ਲਤਾ ਹਾਸਲ ਕਰਕੇ ਦੇਸ਼ ਤੇ ਸਮਾਜ ਦੀ ਸੇਵਾ ਕਰਨ ਦੀ ਕੀਤੀ ਅਪੀਲ

ਜਲੰਧਰ, 16 ਜਨਵਰੀ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਨੌਜਵਾਨਾਂ ਨੂੰ ਆਪਣੀ ਯੋਗਤਾ ਅਤੇ ਸਿੱਖਿਆ ਦੀ ਵਰਤੋਂ ਦੇਸ਼ ਅਤੇ ਸਮਾਜ ਦੀ ਭਲਾਈ ਲਈ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ, ਜਿਨ੍ਹਾਂ ‘ਤੇ ਭਾਰਤ ਦੀ ਤਰੱਕੀ ਨਿਰਭਰ ਕਰਦੀ ਹੈ। ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨ.ਆਈ.ਟੀ.), ਜਲੰਧਰ ਦੇ 21ਵੇਂ ਡਿਗਰੀ ਵੰਡ ਸਮਾਰੋਹ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਕਨਵੋਕੇਸ਼ਨ ਵਿਦਿਆਰਥੀ ਦੇ ਜੀਵਨ ਦੇ ਸਭ ਤੋਂ ਵੱਡੇ ਤਿਉਹਾਰਾਂ ਵਿੱਚੋਂ ਇੱਕ ਹੁੰਦਾ ਹੈ, ਜੋ ਉਸ ਦਿਨ ਦਾ ਪ੍ਰਤੀਕ ਹੈ, ਜਦੋਂ ਸਾਲਾਂ ਦੀ ਸਖ਼ਤ ਮਿਹਨਤ ਨੂੰ ਫ਼ਲ ਮਿਲਦਾ ਹੈ।

ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਰਾਜਪਾਲ ਨੇ ਉਨ੍ਹਾਂ ਨੂੰ ਆਪਣੀ ਯੋਗਤਾ ਰਾਹੀਂ ਉੱਚ ਅਹੁਦੇ ਹਾਸਲ ਕਰਨ, ਆਪਣੇ ਪਰਿਵਾਰਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਅਤੇ ਇੱਕ ਮਜ਼ਬੂਤ ਅਤੇ ਪ੍ਰਗਤੀਸ਼ੀਲ ਰਾਸ਼ਟਰ ਦੇ ਨਿਰਮਾਣ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਸਮਾਰੋਹ ਦੌਰਾਨ ਕੁੱਲ 1,454 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 1,011 ਬੀ.ਟੈਕ, 237 ਐਮ.ਟੈਕ, 23 ਐਮ.ਬੀ.ਏ., 90 ਐਮ.ਐਸ.ਸੀ. ਅਤੇ 92 ਪੀ.ਐਚ.ਡੀ. ਗ੍ਰੈਜੂਏਟ ਸ਼ਾਮਲ ਹਨ। ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਲਈ 31 ਮੈਡਲ , ਜਿਨ੍ਹਾਂ ਵਿੱਚ 30 ਵਿਸ਼ਾ-ਵਾਰ ਮੈਡਲ ਅਤੇ ਇੱਕ ਓਵਰਆਲ ਬੀ.ਟੈਕ ਟੌਪਰ ਮੈਡਲ ਸ਼ਾਮਲ ਹੈ, ਪ੍ਰਦਾਨ ਕੀਤੇ ਗਏ।