Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਜਲੰਧਰ ‘ਚ 2 ਨੌਜਵਾਨਾਂ ਤੇਜ਼ਧਾਰ ਹਥਿਆਰ ਨਾਲ ਕਤਲ

ਜਲੰਧਰ ‘ਚ 2 ਨੌਜਵਾਨਾਂ ਤੇਜ਼ਧਾਰ ਹਥਿਆਰ ਨਾਲ ਕਤਲ

ਜਲੰਧਰ ਜਿਲ੍ਹੇ ਦੇ ਭੋਗਪੁਰ ਵਿੱਚ 2 ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਨੌਜਵਾਨਾਂ ਦੀ ਪਛਾਣ ਗੋਪੇਸ਼ (17) ਅਤੇ ਅਰਸ਼ਪ੍ਰੀਤ ਦੇ ਤੌਰ ‘ਤੇ ਹੋਈ ਹੈ। ਭੋਗਪੁਰ ਪੁਲਿਸ ਨੇ ਦੋਵਾਂ ਦੀਆਂ ਲਾਸ਼ਾ ਬਰਾਮਦ ਕਰ ਸਿਵਲ ਹਸਪਤਾਲ ਜਲੰਧਰ ਵਿਖੇ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਦੇ ਹਵਾਲੇ ਕਰ ਦਿੱਤੀਆਂ ਹਨ। ਅਰਸ਼ਪ੍ਰੀਤ ਦੇ ਚਾਚੇ ਜਗਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਦੋਵਾਂ ਨੌਜਵਾਨਾਂ ਦੇ ਕਤਲ ਹੋਣ ਦਾ ਸ਼ੱਕ ਹੈ।

ਦੱਸਣਯੋਗ ਹੈ ਕਿ ਅਰਸ਼ਪ੍ਰੀਤ ਅਤੇ ਗੋਪੇਸ਼ ਦੋਵੇਂ ਲੋਹੜੀ ਦੀ ਰਾਤ ਨੂੰ ਬਾਈਕ ਲੈ ਕੇ ਨਿਕਲੇ ਸਨ, ਪਰ ਦੇਰ ਰਾਤ ਤੱਕ ਉਹ ਘਰ ਨਹੀਂ ਪਰਤੇ। ਜਦੋਂ ਦੋਵਾਂ ਨੂੰ ਫੋਨ ਕੀਤਾ ਤਾਂ ਰਿੰਗ ਜਾ ਰਹੀ ਸੀ ਪਰ ਉਨ੍ਹਾਂ ਨੇ ਫੋਨ ਨਹੀਂ ਉਠਾਇਆ। ਦੂਜੇ ਦਿਨ ਵੀ ਦੋਵਾਂ ਦੀ ਤਾਲਾਸ਼ ਕੀਤੀ ਗਈ ਤਾਂ ਉਨ੍ਹਾਂ ਬਾਰੇ ਕੁਝ ਵੀ ਪਤਾ ਨਹੀਂ ਚਲ ਪਾਇਆ। 15 ਜਨਵਰੀ ਦੀ ਸ਼ਾਮ ਕਰੀਬ 8 ਵਜੇ ਤੋਂ ਬਾਅਦ ਜਾਣਕਾਰੀ ਮਿਲੀ ਕਿ ਦੋਵੇਂ ਬਹਿਰਾਮ ਸ੍ਰੇਸ਼ਠ ਰੋਡ ਤੋਂ ਲਿੰਕ ਸੜਕ ਇੱਟਾ ਬੱਦੀ ਵਿੱਚ ਡਿੱਗੇ ਮਿਲੇ। ਜਿਸ ਤੋਂ ਬਾਅਦ ਪੁਲਿਸ ਨੂੰ ਵੀ ਸੂਚਨਾ ਦਿੱਤੀ ਗਈ।

ਪੁਲਿਸ ਨੇ ਦੋਵਾਂ ਨੂੰ ਭੋਗਪੁਰ ਦੇ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।ਪਰਿਵਾਰ ਨੇ ਦੋਵਾਂ ਦੇ ਕਤਲ ਦਾ ਸ਼ੱਕ ਜਤਾਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਦੋਵਾਂ ਨੂੰ ਕਿਸੇ ਦਾ ਫੋਨ ਆਇਆ ਸੀ। ਜਿਸ ਤੋਂ ਬਾਅਦ ਉਹ ਉਸ ਨੂੰ ਮਿਲਣ ਲਈ ਗਏ ਸਨ ਪਰ ਵਾਪਸ ਨਹੀਂ ਪਰਤੇ। ਪਰਿਵਾਰ ਨੇ ਪੁਲਿਸ ਨੂੰ ਮੰਗ ਕੀਤੀ ਹੈ ਕਿ ਇਸ ਐਕਸੀਡੈਂਡ ਨੂੰ ਕੇਸ ਨਾ ਮੰਨਦੇ ਹੋਈਆਂ ਕਤਲ ਦੇ ਐਂਗਲ ਨਾਲ ਜਾਂਚ ਕਰਵਾਈ ਕੀਤੀ ਜਾਵੇਗੀ।