Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਦੇ ਸਕੂਲਾਂ ਨਾਲ ਜੁੜੀ ਇੱਕ ਅਹਿਮ ਅਪਡੇਟ ਸਾਹਮਣੇ ਆਈ ਹੈ। ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਰਾਜ ਭਰ ਦੇ ਸਮੂਹ ਸਰਕਾਰੀ ਸਕੂਲ 22 ਜਨਵਰੀ 2026 ਤੋਂ ਮੁੜ ਆਮ ਸਮੇਂ ਅਨੁਸਾਰ ਲੱਗਣਗੇ। ਸਕੂਲ ਸਿੱਖਿਆ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਪਹਿਲਾਂ ਜਾਰੀ ਕੀਤੇ ਪੱਤਰ ਅਨੁਸਾਰ ਸਕੂਲਾਂ ਦਾ ਸਮਾਂ 21 ਜਨਵਰੀ 2026 ਤੱਕ ਅਸਥਾਈ ਤੌਰ ‘ਤੇ ਬਦਲਿਆ ਗਿਆ ਸੀ। ਹੁਣ ਇਹ ਵਿਵਸਥਾ ਖਤਮ ਹੋਣ ਉਪਰੰਤ ਕੱਲ੍ਹ ਤੋਂ ਸਾਰੇ ਸਕੂਲ ਆਪਣੇ ਨਿਰਧਾਰਤ ਆਮ ਸਮੇਂ ਅਨੁਸਾਰ ਖੁੱਲ੍ਹਣਗੇ। ਵਿਭਾਗੀ ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਲੱਗਣਗੇ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।