Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ਸਰਕਾਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਪੂਰੀ ਸ਼ਰਧਾ ਨਾਲ ਮਨਾਉਣ ਲਈ ਵਚਨਬੱਧ : ਮੋਹਿੰਦਰ ਭਗਤ

ਪੰਜਾਬ ਸਰਕਾਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਪੂਰੀ ਸ਼ਰਧਾ ਨਾਲ ਮਨਾਉਣ ਲਈ ਵਚਨਬੱਧ : ਮੋਹਿੰਦਰ ਭਗਤ

ਜਲੰਧਰ, 21 ਜਨਵਰੀ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵੱਖ-ਵੱਖ ਧਾਰਮਿਕ ਸੰਗਠਨਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਸ਼ੋਭਾ ਯਾਤਰਾ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਅੱਜ ਇਥੇ ਸਤਿਗੁਰੂ ਰਵਿਦਾਸ ਧਾਮ ਵਿਖੇ ਮੇਅਰ ਵਨੀਤ ਧੀਰ, ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਪੂਰੀ ਸ਼ਰਧਾ ਤੇ ਉੱਚ ਮਿਆਰਾਂ ਨਾਲ ਮਨਾਉਣ ਲਈ ਦ੍ਰਿੜ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 1 ਫਰਵਰੀ ਨੂੰ ਪ੍ਰਕਾਸ਼ ਦਿਹਾੜੇ ਅਤੇ 31 ਜਨਵਰੀ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੌਰਾਨ ਸਮੁੱਚੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।

ਉਨ੍ਹਾਂ ਅਧਿਕਾਰੀਆਂ ਨੂੰ ਸੌਂਪੇ ਗਏ ਕੰਮਾਂ ਨੂੰ ਪੂਰੀ ਤਨਦੇਹੀ ਨਾਲ ਸਮੇਂ ਸਿਰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਕੀਤੀਆਂ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਸੁਚੱਜੇ ਪ੍ਰਬੰਧਾਂ ਤੋਂ ਇਲਾਵਾ ਸ਼ੋਭਾ ਯਾਤਰਾ ਦੌਰਾਨ ਮਹਿਲਾ ਪੁਲਿਸ ਦੀ ਤਾਇਨਾਤੀ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਕੀਤੇ ਜਾਣ। ਸ੍ਰੀ ਭਗਤ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਦੇ ਰਸਤਿਆਂ ’ਤੇ ਸਾਫ਼-ਸਫ਼ਾਈ, ਪਾਣੀ ਦਾ ਛਿੜਕਾਅ , ਚੌਕਾਂ ਦੀ ਸਜਾਵਟ ਅਤੇ ਆਰਜੀ ਪਖਾਨਿਆਂ ਅਤੇ ਪੀਣ ਵਾਲੇ ਸਾਫ਼ ਪਾਣੀ ਤੋਂ ਇਲਾਵਾ ਫਾਇਰ ਟੈਂਡਰ ਦੇ ਪੁਖ਼ਤਾ ਪ੍ਰਬੰਧਾਂ ਪਹਿਲਾਂ ਹੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਸਮਾਗਮ ਵਾਲੇ ਸਥਾਨਾਂ ’ਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।