Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਕੈਬਨਿਟ ਮੰਤਰੀ ਵੱਲੋਂ ਸਿਵਲ ਹਸਪਤਾਲ ‘ਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਵੱਲੋਂ ਸਿਵਲ ਹਸਪਤਾਲ ‘ਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਜਲੰਧਰ, 21 ਜਨਵਰੀ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਦੌਰਾਨ ਸਿਵਲ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਇਲਾਜ ਸੇਵਾਵਾਂ ਹੋਰ ਬਿਹਤਰ ਤੇ ਅਸਰਦਾਰ ਢੰਗ ਨਾਲ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਥੇ ਸਿਵਲ ਹਸਪਤਾਲ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਵਿੱਚ ਸੀਵਰੇਜ ਦੀਆਂ ਪਾਈਪਾਂ ਪਾਉਣ ਦੇ ਚੱਲ ਰਹੇ ਕੰਮ, ਸਥਾਪਤ ਕੀਤੇ ਜਾ ਰਹੇ ਫਾਇਰ ਫਾਈਟਿੰਗ ਸਿਸਟਮ ਦੀ ਪ੍ਰਗਤੀ ਸਮੇਤ ਬਾਥਰੂਮਾਂ ਤੇ ਚਾਰਦਿਵਾਰੀ ਦੀ ਮੁਰੰਮਤ ਸਮੇਤ ਹੋਰ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਲੋਕਾਂ ਨੂੰ ਬਿਹਤਰੀਨ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਸਿਵਲ ਹਸਪਤਾਲ ਬੁਨਿਆਦੀ ਢਾਂਚੇ, ਉਪਰਕਣਾਂ ਅਤੇ ਹੋਰ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਭਰੋਸਾ ਦਿਵਾਇਆ ਇਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।

ਸ਼੍ਰੀ ਭਗਤ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਿਵਲ ਹਸਪਤਾਲ ਵਿੱਚੋਂ ਕੂੜਾ ਰੋਜ਼ਾਨਾ ਦੇ ਆਧਾਰ ‘ਤੇ ਚੁੱਕਿਆ ਜਾਵੇ ਤਾਂ ਜੋ ਸਾਫ-ਸੁਥਰਾ ਮਾਹੌਲ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨਗਰ ਨਿਗਮ ਨੂੰ ਸਿਵਲ ਹਸਪਤਾਲ ਵਿੱਚ ਆਵਾਰਾ ਕੁੱਤਿਆਂ ਦੇ ਪ੍ਰਬੰਧਨ ਲਈ ਨਿਯਮਿਤ ਤੌਰ ‘ਤੇ ਟੀਮਾਂ ਭੇਜਣ ਦੀ ਹਦਾਇਤ ਵੀ ਕੀਤੀ। ਮੀਟਿੰਗ ਦੌਰਾਨ ਸਿਵਲ ਹਸਪਤਾਲ ਵਿੱਚ ਪਾਏ ਜਾ ਰਹੇ ਸੀਵਰੇਜ ਸਿਸਟਮ ਵਿੱਚ 8-10 ਇੰਚ ਦੀ ਪਾਈਪ ਪਾਉਣ, ਪਾਰਕਿੰਗ ਦੇ ਠੇਕੇ ਨੂੰ ਨਵਿਆਉਣ, ਵਾਧੂ ਡੰਪ ਬਣਾਉਣ, 130 ਬਾਥਰੂਮਾਂ ਦੀ ਮੁਰੰਮਤ ਤੇ ਨਵੀਨੀਕਰਨ, ਚਾਰਦਿਵਾਰੀ ਦੀ ਮੁਰੰਮਤ, ਆਡੀਓਮੀਟਰੀ ਰੂਮ ਦੇ ਨਵੀਨੀਕਰਨ ਅਤੇ ਉਪਕਰਨਾਂ ਦੀ ਖ਼ਰੀਦ ਸਮੇਤ ਹੋਰ ਕੰਮ ਕਰਵਾਉਣ ਲਈ ਮਤਾ ਪਾਸ ਕੀਤਾ ਗਿਆ।