Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜਖਮਾਂ ’ਤੇ ਲੂਣ ਛਿੜਕਣ ਬਰਾਬਰ: ਸਿੱਖ ਸੰਘਰਸ਼ ਕਮੇਟੀ

ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜਖਮਾਂ ’ਤੇ ਲੂਣ ਛਿੜਕਣ ਬਰਾਬਰ: ਸਿੱਖ ਸੰਘਰਸ਼ ਕਮੇਟੀ

ਜਲੰਧਰ, ਸਿੱਖ ਸੰਘਰਸ਼ ਕਮੇਟੀ ਨੇ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਬਰੀ ਕਰਨ ਦੇ ਫੈਸਲੇ ਦੀ ਕੜੀ ਨਿੰਦਾ ਕੀਤੀ ਹੈ। ਕਮੇਟੀ ਦਾ ਕਹਿਣਾ ਹੈ ਕਿ ਇਹ ਫੈਸਲਾ ਸਿੱਖ ਕੌਮ ਦੇ ਜਖਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ ਅਤੇ ਇਹ ਸਾਬਤ ਕਰਦਾ ਹੈ ਕਿ ਦੇਸ਼ ਵਿੱਚ ਸਿੱਖਾਂ ਲਈ ਇਨਸਾਫ ਅਜੇ ਵੀ ਦੂਰ ਦੀ ਗੱਲ ਹੈ।

ਸਿੱਖ ਸੰਘਰਸ਼ ਕਮੇਟੀ ਦੇ ਆਗੂ ਵਿੱਕੀ ਸਿੰਘ ਖਾਲਸਾ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਨਾਲ ਸੰਬੰਧਿਤ ਕੇਸ ਲਗਭਗ 40 ਸਾਲਾਂ ਤੋਂ ਚੱਲ ਰਿਹਾ ਸੀ ਅਤੇ ਹੁਣ ਇੰਨੇ ਲੰਮੇ ਸਮੇਂ ਬਾਅਦ ਦੋਸ਼ੀਆਂ ਨੂੰ ਬਰੀ ਕਰ ਦੇਣਾ ਭਾਰੀ ਬੇਇਨਸਾਫੀ ਹੈ। ਉਨ੍ਹਾਂ ਕਿਹਾ ਕਿ ਕਾਤਲਾਂ ਅਤੇ ਜ਼ੁਲਮ ਕਰਨ ਵਾਲਿਆਂ ਨੂੰ ਸਮਾਂ ਬੀਤਣ ਮਗਰੋਂ ਵੀ ਆਜ਼ਾਦ ਕਰ ਦੇਣਾ ਸਿੱਖ ਕੌਮ ਨਾਲ ਨਵੀਂ ਕਿਸਮ ਦੀ ਗੁਲਾਮੀ ਵਰਗਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸਿੱਖਾਂ ਨਾਲ ਆਏ ਦਿਨ ਅਜਿਹੀਆਂ ਘਿਨੌਣੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਅਤੇ ਜੋ ਸਿਆਸੀ ਪਾਰਟੀਆਂ ਸਿੱਖਾਂ ਦੇ ਹੱਕ ਵਿੱਚ ਖੜ੍ਹਨ ਦੇ ਦਾਅਵੇ ਕਰਦੀਆਂ ਹਨ, ਉਹ ਸਾਰੇ ਦਾਅਵੇ ਅੱਜ ਖੋਖਲੇ ਸਾਬਤ ਹੋ ਰਹੇ ਹਨ। ਇਸ ਮੌਕੇ ਉਨ੍ਹਾਂ ਅਕਾਲ ਤਖਤ ਸਾਹਿਬ ਅਤੇ ਸਮੂਹ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਸਾਂਝੇ ਤੌਰ ’ਤੇ ਬਿਆਨ ਜਾਰੀ ਕਰਕੇ ਇਸ ਫੈਸਲੇ ਦੀ ਨਿੰਦਾ ਕੀਤੀ ਜਾਵੇ ਅਤੇ ਇਨਸਾਫ ਲਈ ਜ਼ੋਰਦਾਰ ਆਵਾਜ਼ ਉਠਾਈ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਮੁਸਾਫਿਰ ,ਪਰਮਜੀਤ ਸਿੰਘ, ਸੁਖਦੇਵ ਸਿੰਘ ਪਰਮਾਰ, ਗੁਰਨਾਮ ਸਿੰਘ, ਗੁਰਮੇਲ ਸਿੰਘ ਗੋਗੀ, ਸੋਨੂ ਫਿਰੋਜ਼ਪੁਰੀਆ, ਸ਼ੈਂਪੀ ਲੰਬਰਦਾਰ, ਨਵਜੋਤ ਸਿੰਘ ਚਿੰਟੂ ਆਦਿ ਹਾਜ਼ਰ ਸਨ।