Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮਹਿਲਾ ਬਾਈਕਰਜ਼ ਨੇ ਦਿੱਤਾ ਟ੍ਰੈਫਿਕ ਨਿਯਮਾਂ ਦੀ ਪਾਲਣਾ ਦਾ ਸੰਦੇਸ਼

ਮਹਿਲਾ ਬਾਈਕਰਜ਼ ਨੇ ਦਿੱਤਾ ਟ੍ਰੈਫਿਕ ਨਿਯਮਾਂ ਦੀ ਪਾਲਣਾ ਦਾ ਸੰਦੇਸ਼

ਜਲੰਧਰ, ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2026 ਤਹਿਤ ਅੱਜ ਰੀਜਨਲ ਟਰਾਂਸਪੋਰਟ ਦਫ਼ਤਰ ਵੱਲੋਂ ਬਾਈਕ ਰੈਲੀ ਕੱਢੀ ਗਈ, ਜਿਸ ਨੂੰ ਰੀਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ, ਰਿਟਾਇਰਡ ਐਸ.ਐਸ.ਪੀ. ਐਮ.ਐਸ. ਭੁੱਲਰ ਜੁਆਇੰਟ ਡਾਇਰੈਕਟਰ ਲੀਡ ਏਜੰਸੀ ਆਨ ਰੋਡ ਸੇਫਟੀ, ਏ.ਡੀ.ਸੀ.ਪੀ. ਹਰਮਿੰਦਰ ਸਿੰਘ ਗਿੱਲ, ਸੀ.ਐਮ.ਐਫ.ਓ. ਨਵਦੀਪ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ੁਰੂ ਹੋਈ ਇਹ ਬਾਈਕ ਰੈਲੀ ਚੁਨਮੁਨ ਮਾਲ ਤੋਂ ਏ.ਪੀ.ਜੇ. ਸਕੂਲ, ਬੀ.ਐਸ.ਐਫ. ਚੌਕ ਹੁੰਦੇ ਹੋਏ ਮੁੜ ਸਟੇਡੀਅਮ ਵਿਖੇ ਸਮਾਪਤ ਹੋਈ। ਇਹ ਰੈਲੀ ਮਹਿਲਾਵਾਂ ਦੇ ਰਾਈਡਰਜ਼ ਗਰੁੱਪ ‘ਪੰਜਾਬ ਰਾਈਡਰਜ਼ֹ’ ਦੇ ਸਹਿਯੋਗ ਨਾਲ ਕੱਢੀ ਗਈ, ਜਿਸ ਵਿੱਚ 15 ਮਹਿਲਾ ਬਾਈਕਰਜ਼ ਨੇ ਹਿੱਸਾ ਲਿਆ।

ਇਸ ਮੌਕੇ ਰੀਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਮਕਦਸ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਵੁਮੈਨ ਬਾਈਕ ਰੈਲੀ ਕੱਢੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਬਾਈਕ ਰੈਲੀ ਦਾ ਉਦੇਸ਼ ਲੋਕਾਂ ਨੂੰ ਜ਼ਿੰਮੇਵਾਰ ਡਰਾਈਵਿੰਗ ਅਤੇ ਸੜਕ ਸੁਰੱਖਿਆ ਪ੍ਰਤੀ ਸੁਚੇਤ ਕਰਨਾ ਸੀ।