Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਰਵੀਦਾਸ ਜੈਯੰਤੀ ਮੌਕੇ PM ਮੋਦੀ ਆਉਣਗੇ ਪੰਜਾਬ

ਰਵੀਦਾਸ ਜੈਯੰਤੀ ਮੌਕੇ PM ਮੋਦੀ ਆਉਣਗੇ ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਦੌਰੇ ਤੇ ਆ ਰਹੇ ਹਨ। ਉਹ 1 ਫਰਵਰੀ ਨੂੰ ਜਲੰਧਰ ਪਹੁੰਚਣਗੇ, ਜਿੱਥੇ ਉਹ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣਗੇ। ਲੁਧਿਆਣਾ ਦੇ ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦੌਰੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ 1 ਫਰਵਰੀ ਨੂੰ ਸ਼ਾਮ 4 ਵਜੇ ਪੰਜਾਬ ਪਹੁੰਚਣਗੇ। ਦੱਸ ਦੇਈਏ ਕਿ 25 ਜਨਵਰੀ ਨੂੰ ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਪੁਰਸਕਾਰ ਲਈ ਚੁਣਿਆ ਗਿਆ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਇਹ ਦੌਰਾ ਹੋ ਰਿਹਾ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਵਾਲੇ ਦਿਨ ਹੀ ਬਜਟ ਸੈਸ਼ਨ ਵੀ ਹੈ। ਪ੍ਰਧਾਨ ਮੰਤਰੀ ਸੈਸ਼ਨ ਤੋਂ ਬਾਅਦ ਸ਼ਾਮ 4 ਵਜੇ ਦੇ ਕਰੀਬ ਡੇਰਾ ਬੱਲਾਂ ਪਹੁੰਚਣਗੇ। ਉਨ੍ਹਾਂ ਕਿਹਾ ਕਿ ਬਜਟ ਸੈਸ਼ਨ ਦੇਸ਼ ਲਈ ਵੱਡਾ ਦਿਨ ਹੈ, ਪਰ ਉਹ ਮੱਥਾ ਟੇਕਣ ਲਈ ਜਲੰਧਰ ਆਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਸਾਹਿਬ ਦੇ ਨਿਵਾਸ ਸਥਾਨ ‘ਤੇ ਸਾਲ ਭਰ ਸਮਾਗਮ ਹੋਣੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦੌਰੇ ਨੂੰ ਰਾਜਨੀਤੀ ਨਾਲ ਨਹੀਂ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ।