Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing 11 ਸਾਲ ਦੇ ਬੱਚੇ ਨੇ ਬੰਦ ਕਮਰੇ ‘ਚ ਲਿਆ ਫਾਹਾ, ਪਤੰਗ ਉਡਾਉਣ ਲਈ ਡੋਰ ਲੈਣ ਦੀ ਕਰ ਰਿਹਾ ਸੀ ਜ਼ਿੱਦ

11 ਸਾਲ ਦੇ ਬੱਚੇ ਨੇ ਬੰਦ ਕਮਰੇ ‘ਚ ਲਿਆ ਫਾਹਾ, ਪਤੰਗ ਉਡਾਉਣ ਲਈ ਡੋਰ ਲੈਣ ਦੀ ਕਰ ਰਿਹਾ ਸੀ ਜ਼ਿੱਦ

ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦੇ ਪਿੰਡ ਪਾਂਸ਼ਟਾ ‘ਚ ਇੱਕ 11 ਸਾਲਾ ਲੜਕੇ ਨੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ, ਬੱਚਾ ਪਤੰਗ ਉਡਾਉਣ ਦੇ ਲਈ ਡੋਰ ਲੈਣ ਦੀ ਜਿੱਦ ਕਰ ਰਿਹਾ ਸੀ। ਪਰਿਵਾਰ ਵਾਲਿਆਂ ਨੇ ਬੱਚੇ ਨੂੰ ਸਮਝਾਉਂਦੇ ਹੋਏ ਉਸ ਨੂੰ ਪੜ੍ਹਨ ਲਈ ਉਸ ਦੇ ਕਮਰੇ ‘ਚ ਭੇਜ ਦਿੱਤਾ। ਬੱਚਾ ਕੁੱਝ ਸਮੇਂ ਤੱਕ ਕਮਰੇ ਅੰਦਰ ਰਿਹਾ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਬੱਚੇ ਨੂੰ ਦੇਖਣ ਲਈ ਗਏ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਸ਼ੱਕ ਹੋਣ ‘ਤੇ ਘਰ ਵਾਲਿਆਂ ਨੇ ਦਰਵਾਜ਼ਾ ਤੋੜਿਆ ਤਾਂ ਬੱਚੇ ਨੇ ਫਾਹਾ ਲੈ ਲਿਆ ਸੀ। ਉਹ ਪਰਦੇ ਦੀ ਰਾਡ ਨਾਲ ਲਟਕਿਆ ਹੋਇਆ ਮਿਲਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ, ਬੱਚੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਗਿਆ ਤੇ ਪੋਸਟਮਾਰਟਮ ਲਈ ਭੇਜ ਦਿੱਤਾ। ਪੋਸਟਮਾਰਟਮ ਤੋਂ ਬਾਅਦ, ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ।