Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਤਿੰਨ ਮਹੀਨੇ ਦੇ ਬੇਸਿਕ ਕੰਪਿਊਟਰ ਕੋਰਸ ’ਚ 10 ਫਰਵਰੀ ਤੱਕ ਲਿਆ ਜਾ ਸਕਦਾ ਦਾਖ਼ਲਾ

ਜਲੰਧਰ, 3 ਫਰਵਰੀ :ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੌਜੀ ਦੇ ਪ੍ਰਿੰਸੀਪਲ ਡਾ.ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਜਲੰਧਰ ਦੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿਖੇ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਲਈ 2 ਫਰਵਰੀ ਤੋਂ ਦਾਖਲਾ ਸ਼ੁਰੂ ਕੀਤਾ ਗਿਆ ਹੈ ਤੇ 10 ਫਰਵਰੀ 2026 ਤੱਕ ਦਾਖਲਾ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਦੇ ਇਸ ਕੋਰਸ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ ਹੈ ਤੇ ਕੋਰਸ ਲਈ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ ਦੇ ਬੱਚਿਆਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੋਰਸ ਵਿਚ ਸਾਬਕਾ ਸੈਨਿਕਾਂ ਅਤੇ ਸਮਾਜ ਦੇ ਕਮਜੋਰ ਵਰਗਾਂ ਦੇ ਬੱਚਿਆਂ ਤੋਂ ਨਾਮਾਤਰ ਫੀਸ ਹੀ ਲਈ ਜਾਵੇਗੀ।
ਉਨ੍ਰਾਂ ਅੱਗੇ ਦੱਸਿਆ ਕਿ ਇਸ ਕੋਰਸ ਵਿਚ ਬਚਿਆਂ ਨੂੰ ਐਮ.ਐਸ. ਆਫਿਸ (ਐਮ.ਐਸ.-ਵਰਰਡ, ਐਮ.ਐਸ. ਐਕਸਲ, ਐਮ.ਐਸ. ਪਾਵਰ ਪੁਆਇੰਟ ), ਪ੍ਰਿੰਟਿੰਗ, ਸਕੈਨਿੰਗ, ਈ-ਮ-ਲੰਗ ਆਦਿ ਤੋਂ ਇਲਾਵਾ ਪੰਜਾਬੀ ਅਤੇ ਇੰਗਲਿਸ਼ ਟਾਈਪਿੰਗ ਦੀ ਸਿਖਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਲਿਖਤੀ ਪੜਾਈ ਦੇ ਨਾਲ-ਨਾਲ ਪ੍ਰੈਕਟੀਕਲ ਕਲਾਸਾਂ ਤੇ ਖਾਸ ਧਿਆਨ ਦਿੱਤਾ ਜਾਂਦਾ ਹੈ ਤੇ ਕੋਰਸ ਖਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹਨਾਂ ਕੋਰਸਾਂ ਸਬੰਧੀ ਵਧੇਰੇ ਜਾਦਕਾਰੀ ਲਈ ਕਿਸੇ ਵੀ ਕੰਮ-ਕਾਜ ਵਾਲੇ ਦਿਨਾਂ ਦੌਰਾਨ ਲਈ ਜਾ ਸਕਦੀ ਹੈ ਜਾਂ ਫੋਨ ਨੰਬਰ 0181-2452290, 89682-73057, 84279-68374, 77173-21740 ’ਤੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
——————-