Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਸ਼ਹਿਰ ’ਚ 6.24 ਕਰੋੜ ਦੀ ਲਾਗਤ ਵਾਲੇ 11 ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਸ਼ਹਿਰ ’ਚ 6.24 ਕਰੋੜ ਦੀ ਲਾਗਤ ਵਾਲੇ 11 ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਜਲੰਧਰ, 3 ਫਰਵਰੀ : ਸ਼ਹਿਰ ਵਿੱਚ ਨਾਗਰਿਕ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਭਰ ’ਚ ਸੜਕਾਂ, ਗਲੀਆਂ, ਪਾਰਕਾਂ ਅਤੇ ਜਨਤਕਾਂ ਥਾਵਾਂ ਨੂੰ ਅਪਗ੍ਰੇਡ ਕਰਨ ਦੇ ਮੰਤਵ ਨਾਲ 6.24 ਕਰੋੜ ਰੁਪਏ ਦੀ ਲਾਗਤ ਵਾਲੇ 11 ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ ਗਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਵੀਆਂ ਪਹਿਲਕਦਮੀਆਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੀਆਂ ਅਤੇ ਜਲੰਧਰ ਸ਼ਹਿਰ ਨੂੰ ਵਿਕਾਸ ਪੱਖੋਂ ਮੋਹਰੀ ਜ਼ਿਲ੍ਹਾ ਬਣਾਉਣ ਵਿੱਚ ਮਦਦਗਾਰ ਸਾਬਿਤ ਹੋਣਗੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਸ਼ਹਿਰੀ ਵਿਕਾਸ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦੇ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਇਸ ਮੌਕੇ ਅਧਿਕਾਰੀਆਂ ਤੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਨਾਗਰਿਕ ਸਹੂਲਤਾਂ ਹੋਰ ਬਿਹਤਰ ਹੋਣਗੀਆਂ।