Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਆਨਲਾਈਨ ਗੇਮਿੰਗ ‘ਤੇ ਇਤਰਾਜ਼ ਜਤਾਉਣ ਤੋਂ ਬਾਅਦ ਚੁੱਕਿਆ ਕਦਮ

ਆਨਲਾਈਨ ਗੇਮਿੰਗ ‘ਤੇ ਇਤਰਾਜ਼ ਜਤਾਉਣ ਤੋਂ ਬਾਅਦ ਚੁੱਕਿਆ ਕਦਮ

ਇੱਕ ਕੋਰੀਅਨ ਗੇਮ ਖੇਡਣ ਤੋਂ ਰੋਕਣ ਕਾਰਨ ਤਿੰਨ ਨਾਬਾਲਗ ਭੈਣਾਂ ਨੇ ਕਥਿਤ ਤੌਰ ‘ਤੇ ਆਪਣੀ ਅਪਾਰਟਮੈਂਟ ਇਮਾਰਤ ਦੀ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲੀਸ ਅਨੁਸਾਰ ਇਹ ਕਦਮ ਉਨ੍ਹਾਂ ਨੇ ਮਾਪਿਆਂ ਵੱਲੋਂ ਉਨ੍ਹਾਂ ਦੀਆਂ ਬਹੁਤ ਜ਼ਿਆਦਾ ਆਨਲਾਈਨ ਗੇਮਿੰਗ ਆਦਤਾਂ ‘ਤੇ ਇਤਰਾਜ਼ ਜਤਾਉਣ ਤੋਂ ਬਾਅਦ ਚੁੱਕਿਆ। ਮ੍ਰਿਤਕਾਂ ਦੀ ਪਛਾਣ ਪਾਖੀ (12), ਪ੍ਰਾਚੀ (14) ਅਤੇ ਵਿਸ਼ਿਕਾ (16) ਵਜੋਂ ਹੋਈ ਹੈ।

ਇਹ ਘਟਨਾ ਬੁੱਧਵਾਰ ਰਾਤ ਕਰੀਬ 2 ਵਜੇ ਗਾਜ਼ੀਆਬਾਦ ਦੀ ਰਿਹਾਇਸ਼ੀ ਟਾਊਨਸ਼ਿਪ ‘ਭਾਰਤ ਸਿਟੀ’ ਵਿੱਚ ਵਾਪਰੀ। ਰਿਪੋਰਟਾਂ ਅਨੁਸਾਰ ਤਿੰਨੋਂ ਭੈਣਾਂ ਇੱਕ-ਦੂਜੇ ਦੇ ਬਹੁਤ ਕਰੀਬ ਸਨ ਅਤੇ ਜ਼ਿਆਦਾਤਰ ਇਕੱਠੇ ਰਹਿੰਦੀਆਂ ਸਨ। ਪੁਲੀਸ ਨੇ ਦੱਸਿਆ ਕਿ ਲੜਕੀਆਂ ਕੋਵਿਡ-19 ਮਹਾਮਾਰੀ ਦੌਰਾਨ ਆਨਲਾਈਨ ਗੇਮਿੰਗ ਦੀਆਂ ਆਦੀ ਹੋ ਗਈਆਂ ਅਤੇ ਆਨਲਾਈਨ ਟਾਸਕ-ਅਧਾਰਿਤ “ਕੋਰੀਅਨ ਲਵ ਗੇਮ” ਖੇਡ ਰਹੀਆਂ ਸਨ। ਦੱਸਿਆ ਗਿਆ ਹੈ ਕਿ ਲੜਕੀਆਂ ਨੇ ਨਿਯਮਤ ਤੌਰ ‘ਤੇ ਸਕੂਲ ਜਾਣਾ ਬੰਦ ਕਰ ਦਿੱਤਾ ਸੀ, ਜੋ ਉਨ੍ਹਾਂ ਦੇ ਮਾਪਿਆਂ ਲਈ ਚਿੰਤਾ ਦਾ ਵੱਡਾ ਵਿਸ਼ਾ ਬਣ ਗਿਆ ਸੀ।