Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਦੋਸ਼ੀਆਂ ਨੂੰ ਜਮਾਨਤ ਮਿਲ ਸਕਦੀ ਹੈ ਪਰ ਬੰਦੀ ਸਿੰਘਾਂ ਨੂੰ ਨਹੀਂ: ਸਿੱਖ ਤਾਲਮੇਲ ਕਮੇਟੀ

ਦੋਸ਼ੀਆਂ ਨੂੰ ਜਮਾਨਤ ਮਿਲ ਸਕਦੀ ਹੈ ਪਰ ਬੰਦੀ ਸਿੰਘਾਂ ਨੂੰ ਨਹੀਂ: ਸਿੱਖ ਤਾਲਮੇਲ ਕਮੇਟੀ

ਹਿੰਦੁਸਤਾਨ ਵਿੱਚ ਇਹ ਗੱਲ ਪ੍ਰਮਾਣਿਤ ਹੋ ਗਈ ਹੈ ਕਿ ਬਲਾਤਕਾਰ , ਕਤਲਾਂ ਤੇ ਨਸ਼ੇ ਦਾ ਵਪਰ ਕਰਨ ਦੇ ਦੋਸ਼ੀਆਂ ਨੂੰ ਤਾਂ ਜ਼ਮਾਨਤ ਮਿਲ ਸਕਦੀ ਹੈ ਪੈਰੋਲ ਮਿਲ ਸਕਦੀ ਹੈ ਪਰ ਕੌਮ ਲਈ 30,32, ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਜੇਲ ਵਿੱਚੋ ਇੱਕ ਦਿਨ ਦੀ ਵੀ ਨਾ ਜਮਾਨਤ ਅਤੇ ਨਾ ਹੀ ਪੈਰੋਲ ਮਿਲ ਰਹੀ ਹੈ।

ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਇਸ ਤੋਂ ਵੱਧ ਸਿੱਖ ਕੌਮ ਨਾਲ ਬੇਇਨਸਾਫ਼ੀ ਹੋਰ ਕਿ ਹੋ ਸਕਦੀ ਹੈ ਸਿੱਖ ਕੌਮ ਇਹਨਾਂ ਕੌਮੀ ਯੋਧਿਆਂ ਦੀ ਰਿਹਾਈ ਲਈ ਅਨੇਕਾਂ ਯਤਨ ਕਰ ਚੁੱਕੀ ਹੈ ਪਰ ਕਿਸੇ ਦੇ ਸਿਰ ਤੇ ਜੂੰ ਤਕ ਨਹੀਂ ਰੇਂਗਦੀ ਭਾਈ ਅੰਮ੍ਰਿਤਪਾਲ ਸਿੰਘ ਪਿਛਲੇ 3ਸਾਲਾਂ ਤੋਂ ਵੱਧ ਸਮੇਂ ਤੋਂ ਲਗਾਤਾਰ ਡਿਬਰੂਗੜ੍ਹ ਜੇਲ੍ਹ ਵਿੱਚ ਵਿਚ ਬੰਦ ਹੋ ਅਤੇ ਉਹ ਮੈਂਬਰ ਪਾਰਲੀਮੈਂਟ ਵੀ ਹੈ ਪਰ ਰਿਹਾਈ ਤਾਂ ਇੱਕ ਪਾਸੇ ਰਹੀ ਉਸ ਨੂੰ ਸੰਸਦ ਦੇ ਸੈਸ਼ਨ ਵਿੱਚ ਹਿਸਾ ਲੈਣ ਲਈ ਪਰੋਲ ਵੀ ਨਹੀਂ ਦਿੱਤੀ ਜਾ ਰਹੀ ।

ਹੋਰ ਵਿਤਕਰਾ ਕਿਸ ਨੂੰ ਕਹਿੰਦੇ ਹਨ ਕਿ ਸਿੱਖੀ ਦੀ ਚੜ੍ਹਦੀ ਕਲਾ ਦੀ ਗੱਲ ਕਰਨੀ ਅਤੇ ਸਿੱਖ ਨੌਜਵਾਨਾਂ ਨੂੰ ਅੰਮ੍ਰਿਤਧਾਰੀ ਹੋਣ ਲਈ ਪ੍ਰੇਰਣਾ ਦੇਣਾ ਏਨਾ ਵੱਡਾ ਅਪਰਾਧ ਹੈ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਸਿੱਖ ਲੀਡਰਸ਼ਿਪ ਨੂੰ ਸਿਰਫ ਸਿੱਖ ਨੌਜਵਾਨਾਂ ਨੂੰ ਸਿਰਫ਼ ਤੇ ਸਿਰਫ਼ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਨ ਨਾਲ ਹੀ ਕੌਮ ਚੜਦੀਕਲਾ ਵਿੱਚ ਜਾ ਸਕਦੀ ਹੈ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁਚੀ ਸਿੱਖ ਲੀਡਰਸ਼ਿਪ ਇਮਾਨਦਾਰੀ ਨਾਲ ਯਤਨ ਕਰਨੇ ਚਾਹੀਦੇ ਹਨ