Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਦੇਸ਼ ਵਿੱਚ ਸਿੱਖ ਬੱਚਿਆਂ ਨੂੰ ਕਕਾਰ ਪਾਕੇ ਬਾਰ ਬਾਰ ਰੋਕਣਾ ਸੰਵਿਧਾਨਿਕ ਅਧਿਕਾਰ ਦੀ ਘੋਰ ਉਲੰਘਣਾ

ਦੇਸ਼ ਵਿੱਚ ਸਿੱਖ ਬੱਚਿਆਂ ਨੂੰ ਕਕਾਰ ਪਾਕੇ ਬਾਰ ਬਾਰ ਰੋਕਣਾ ਸੰਵਿਧਾਨਿਕ ਅਧਿਕਾਰ ਦੀ ਘੋਰ ਉਲੰਘਣਾ

ਸਿੱਖ ਤਾਲਮੇਲ ਕਮੇਟੀ ਦੇਸ਼ ਵਿੱਚ ਵੱਖ-ਵੱਖ ਪ੍ਰੀਖਿਆਵਾਂ ਦੇ ਜਦੋਂ ਪੇਪਰ ਹੁੰਦੇ ਹਨ ਤਾਂ ਬਾਰ-ਬਾਰ ਸਿੱਖ ਬੱਚਿਆਂ ਨੂੰ ਸਿਰੀ ਸਾਹਿਬ ਪਾ ਕੇ ਕਦੀ ਕੜਾ ਪਾ ਕੇ ਰੋਕਿਆ ਜਾਂਦਾ ਹੈ ਜੋ ਕਿ ਸਿੱਖਾਂ ਦੇ ਮੂਲ ਸੰਵਿਧਾਨਿਕ ਆਧਾਰ ਦੀ ਇੱਕ ਹੋਰ ਉਲੰਘਣਾ ਹੈ ਇਸੇ ਤਰ੍ਹਾਂ ਦਾ ਇੱਕ ਮਾਮਲਾ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਬੱਚੇ ਜਪਨ ਸਿੰਘ ਨੂੰ ਬੀ ਏ ਦਾ ਪੇਪਰ ਦੇਣ ਤੋਂ ਰੋਕਣ ਦਾ ਸਾਹਮਣੇ ਆਇਆ ਹੈ ਜਿਸਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ

ਉਹ ਥੋੜ੍ਹੀ ਹੈ ਕਿਰਪਾਨ ਸਿੱਖ ਧਰਮ ਵਿੱਚ ਅੰਮ੍ਰਿਤਧਾਰੀ ਸਿੱਖ ਲਈ ਪਾਉਣੀ ਲਾਜ਼ਮੀ ਹੈ ਇਹ ਅਧਿਕਾਰ ਭਾਰਤੀ ਸੰਵਿਧਾਨ ਹਰ ਸਿੱਖ ਨੂੰ ਦਿੰਦਾ ਹੈਂ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਗੁਰਦੀਪ ਸਿੰਘ ਕਾਲੀਆ ਕਾਲੋਨੀ ਅਤੇ ਹਰਵਿੰਦਰ ਸਿੰਘ ਚਿਟਕਾਰਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਬਾਰ ਬਾਰ ਵੱਖ ਵੱਖ ਪ੍ਰੀਖਿਆਵਾਂ ਵਿੱਚ ਸਿੱਖ ਵਿਦਿਆਰਥੀਆਂ ਨੂੰ ਰੋਕਣਾ ਸਾਡੇ ਸੰਵਿਧਾਨਿਕ ਹੱਕ ਦੀ ਉਲੰਘਣਾ ਹੈ ਜੌ ਕਿਸੇ ਕ਼ੀਮਤ ਤੇ ਵੀ ਬਰਦਾਸ਼ਤ ਨਹੀ ਕੀਤਾ ਜਾ ਸਕਦਾ ਓਹਨਾ ਕਿਹਾ ਕਿ ਜਿਹੜੇ ਲੋਕ ਇਸ ਤਰ੍ਹਾਂ ਦੀ ਹਰਕਤ ਕਰਦੇ ਹਨ

ਓਹਨਾ ਨੂੰ ਮਿਸਾਲੀ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਤਾਂ ਜੌ ਦੁਬਾਰਾ ਕੋਈ ਵੀ ਸਾਡੇ ਸੰਵਿਧਾਨਿਕ ਹੱਕ ਤੇ ਡਾਕਾ ਨਾ ਮਰ ਸਕੇ ਉਹਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕੀਤੀ ਕਿ ਸਿੱਖ ਕੌਮ ਨੂੰ ਬਾਰ ਬਾਰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਇਸ ਮਸਲੇ ਦੇ ਹੱਲ ਲਈ ਪੱਕੇ ਤੌਰ ਤੇ ਉਪਰਾਲਾ ਕਰਨਾ ਚਾਹੀਦਾ ਹੈ ਤਾਂ ਜੌ ਦੁਬਾਰਾ ਕਿਸੇ ਸਿੱਖ ਵਿਦਿਆਰਥੀ ਨੂੰ ਦੁਬਾਰਾ ਕੋਈ ਸਮੱਸਿਆ ਨਾ ਆਵੇ ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਭਜੋਤ ਸਿੰਘ ਖਾਲਸਾ ਹਰਪਾਲ ਸਿੰਘ ਪਾਲੀ ਚੱਢਾ ਹਰਪ੍ਰੀਤ ਸਿੰਘ ਸੋਨੂ ਅਵਨੀਤ ਸਿੰਘ ਹਾਜਰ ਸਨ