Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦਾ ਲਿਆ ਜਾਇਜ਼ਾ

ਜਲੰਧਰ, 9 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਉਪ ਮੰਡਲ ਮੈਜਿਸਟ੍ਰੇਟਸ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਡਰੱਗ ਹਾਟਸਪੋਟਸ ਵਿੱਚ ਨਸ਼ਿਆਂ ਖਿਲਾਫ਼ ਵਿਆਪਕ ਤੇ ਪ੍ਰਭਾਵਸ਼ਾਲੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਥੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਮਕੈਨਿਜ਼ਮ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੀਆਂ ਥਾਂਵਾ ’ਤੇ ਨਸ਼ਿਆਂ ਖਿਲਾਫ਼ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ।
ਡਾ. ਅਗਰਵਾਲ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਹੋਰ ਉਸਾਰੂ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਕਾਨੂੰਨ ਵਿਵਸਥਾ ਦੀ ਸਮੱਸਿਆ ਨਹੀਂ ਹੈ, ਸਗੋਂ ਸਮਾਜਿਕ ਬੁਰਾਈ ਵੀ ਹੈ, ਜਿਸ ਨਾਲ ਨਜਿੱਠਣ ਲਈ ਸਾਂਝੇ ਅਤੇ ਬਹੁ-ਪੱਖੀ ਉਪਰਾਲਿਆਂ ਦੀ ਲੋੜ ਹੈ।