Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਮਾਂ ਨੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਆਪਣੇ 2 ਬੱਚਿਆਂ ਨੂੰ ਉਤਾਰਿਆ ਮੌਤ ਦੇ ਘਾਟ

ਮਾਂ ਨੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਆਪਣੇ 2 ਬੱਚਿਆਂ ਨੂੰ ਉਤਾਰਿਆ ਮੌਤ ਦੇ ਘਾਟ

ਬਠਿੰਡਾ ਦੇ ਪਿੰਡ ਫੂਲੇਵਾਲਾ ‘ਚ ਇੱਕ ਮਾਂ ਨੇ ਪ੍ਰੇਮ ਸਬੰਧਾਂ ਦੇ ਚੱਲਦਿਆਂ ਰਾਹ ਵਿਚ ਰੋੜਾ ਬਣ ਰਹੇ ਆਪਣੇ ਦੋ ਬੱਚਿਆਂ ਦੀ ਹੱਤਿਆ ਕਰ ਦਿੱਤੀ ਹੈ। ਪਿੰਡ ਫੂਲੇਵਾਲਾ ‘ਚ 15 ਦਿਨਾਂ ਦੇ ਅੰਦਰ ਦੋ ਭੈਣ-ਭਰਾਵਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਪਿੰਡ ਵਾਸੀਆਂ ਨੇ ਬੱਚਿਆਂ ਦੀ ਮਾਂ ‘ਤੇ ਸ਼ੱਕ ਪ੍ਰਗਟ ਕੀਤਾ ਹੈ ਅਤੇ ਨਿਰਪੱਖ ਪੁਲਿਸ ਜਾਂਚ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਲਗਭਗ 15 ਦਿਨ ਪਹਿਲਾਂ ਇੱਕ 9 ਸਾਲਾ ਬੱਚੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਸੀ ਅਤੇ ਉਸਦੇ ਪਰਿਵਾਰ ਨੇ ਉਸਦਾ ਅੰਤਿਮ ਸਸਕਾਰ ਕਰ ਦਿੱਤਾ ਸੀ। ਸ਼ੁੱਕਰਵਾਰ ਰਾਤ ਨੂੰ ਬੱਚੀ ਦੇ ਸੱਤ ਸਾਲਾ ਛੋਟੇ ਭਰਾ ਫਤਿਹਵੀਰ ਦੀ ਵੀ ਮੌਤ ਹੋ ਗਈ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਮ੍ਰਿਤਕ ਬੱਚਿਆਂ ਦੀ ਮਾਂ ‘ਤੇ ਸ਼ੱਕ ਪ੍ਰਗਟ ਕੀਤਾ।

ਆਰੋਪ ਹੈ ਕਿ ਪ੍ਰੇਮ ਸਬੰਧਾਂ ਕਾਰਨ ਔਰਤ ਨੇ ਆਪਣੇ ਬੱਚਿਆਂ ਨੂੰ ਚੂਹੇ ਮਾਰਨ ਵਾਲੀ ਜ਼ਹਿਰ ਦੇ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਬਠਿੰਡਾ ਦੇ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਕੱਲ੍ਹ ਇੱਕ 8 ਸਾਲ ਦੇ ਬੱਚੇ ਦੀ ਮੌਤ ਨੇ ਪਿੰਡ ਵਾਸੀਆਂ ਅਤੇ ਪਰਿਵਾਰ ਨੂੰ ਹੈਰਾਨ ਕਰ ਦਿੱਤਾ ਹੈ। ਜਿਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਉਨ੍ਹਾਂ ਦੀ ਮਾਂ ਕਾਰਨ ਹੋਈ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ 15 ਦਿਨ ਪਹਿਲਾਂ ਮਾਂ ਜੱਸੀ ਕੌਰ ਦੇ ਮਹਾਰਾਜ ਪਿੰਡ ਵਿੱਚ ਕਿਸੇ ਨਾਲ ਨਾਜਾਇਜ਼ ਸਬੰਧ ਸਨ ਅਤੇ ਬੱਚੇ ਰੁਕਾਵਟ ਬਣ ਰਹੇ ਸਨ। ਇਸ ਤੋਂ 15 ਦਿਨ ਪਹਿਲਾਂ ਇੱਕ 12 ਸਾਲ ਦੀ ਕੁੜੀ ਨੂੰ ਚੂਹਿਆਂ ਵਾਲੀ ਜ਼ਹਿਰ ਨਾਲ ਮਾਰ ਦਿੱਤਾ ਗਿਆ ਸੀ ਅਤੇ ਕੱਲ੍ਹ ਇੱਕ 8 ਸਾਲ ਦੇ ਮੁੰਡੇ ਨੂੰ ਚੂਹਿਆਂ ਵਾਲੀ ਜ਼ਹਿਰ ਨਾਲ ਮਾਰ ਦਿੱਤਾ ਗਿਆ ਸੀ। ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ