Business Khas

Latest news
ਬਸਤੀ ਸ਼ੇਖ ਦੇ ਸਤਰਾਂ ਮੁਹੱਲਾ ਵਿੱਚ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਮੁਸ਼ਕਲ, 1912 ਹੈਲਪਲਾਈਨ ਵੀ ਨਹੀਂ ... ਜਲੰਧਰ ਜ਼ਿਲ੍ਹੇ ‘ਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਸੋਸ਼ਲ ਮੀਡੀਆ ਪੱਤਰਕਾਰਾਂ ਲਈ ਬਦਲਦਾ ਦੌਰ, ਏਆਈ ਅਤੇ ਨਵੀਂ ਟੈਕਨਾਲੋਜੀ ਬਣੀ ਵੱਡੀ ਚੁਣੌਤੀ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦੇਹਾਂਤ ਭਾਰਤ ਦੇ ਪੁਲਾੜ ਇਤਿਹਾਸ ‘ਚ ਇਤਿਹਾਸਕ ਪਲ, ਵਿਕਰਮ-1 ਸ੍ਰੀਹਰੀਕੋਟਾ ਤੋਂ ਲਾਂਚ ਕੈਨੇਡਾ ਦੀ ਜਿੰਮ ਤੋਂ ਸਿੱਖ ਸ਼ਖਸ ਨੂੰ ਕੱਢਿਆ ਗਿਆ ਬਾਹਰ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ 
You are currently viewing ਦਿਆਲ ਨਗਰ ਵਿੱਚ ਮਹਾਨ ਕੀਰਤਨ ਦਰਬਾਰ 16 ਫਰਵਰੀ ਨੂੰ

ਦਿਆਲ ਨਗਰ ਵਿੱਚ ਮਹਾਨ ਕੀਰਤਨ ਦਰਬਾਰ 16 ਫਰਵਰੀ ਨੂੰ

ਜਲੰਧਰ,  ਦਿਆਲ ਨਗਰ ਇਲਾਕੇ ਵਿੱਚ 16 ਫਰਵਰੀ ਦਿਨ ਸੋਮਵਾਰ ਨੂੰ ਇੱਕ ਮਹਾਨ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪਾਵਨ ਸਮਾਗਮ ਗੁਰਦੁਆਰਾ ਆਸਾ ਪੂਰਨ ਅਤੇ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਚਾਵਲਾ ਪਰਿਵਾਰ ਵੱਲੋਂ ਸਰਬਤ ਦੇ ਭਲੇ ਲਈ ਕਰਵਾਇਆ ਜਾ ਰਿਹਾ ਹੈ। ਇਹ ਕੀਰਤਨ ਦਰਬਾਰ ਸ਼ਾਮ 6 ਵਜੇ ਤੋਂ ਰਾਤ 11:30 ਵਜੇ ਤੱਕ ਦਿਆਲ ਨਗਰ ਚੌਂਕ, ਸ਼ਹਿਨਾਈ ਪੈਲਸ ਰੋਡ, ਜਲੰਧਰ ਵਿਖੇ ਖੁੱਲ੍ਹੇ ਪੰਡਾਲ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਹੋਵੇਗਾ। ਸਮਾਗਮ ਦੌਰਾਨ ਰਸਭਰੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਜਾਵੇਗਾ ਅਤੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕਰਨ ਦਾ ਸੁਨੇਹਾ ਦਿੱਤਾ ਜਾਵੇਗਾ।
ਇਸ ਮੌਕੇ ’ਤੇ ਗੁਰਮੀਤ ਸਿੰਘ ਸੋਨੂ ਜੀ, ਕੁਲਜੀਤ ਸਿੰਘ ਚਾਵਲਾ, ਅਮਰਜੀਤ ਸਿੰਘ ਚਾਵਲਾ, ਦਿਲਜੋਤ ਸਿੰਘ ਜੋਤੀ ਚਾਵਲਾ, ਚਰਨਜੀਤ ਸਿੰਘ ਚਸਕੀ ਚਾਵਲਾ, ਹਰਪ੍ਰੀਤ ਸਿੰਘ ਸੇਠੀ, ਅਮਨਦੀਪ ਸਿੰਘ, ਜਸਨੂਰ ਸਿੰਘ ਅਤੇ ਨਿਰਵੈਰ ਸਿੰਘ ਚਾਵਲਾ ਖਾਸ ਤੌਰ ’ਤੇ ਹਾਜ਼ਰ ਰਹਿਣਗੇ।ਚਾਵਲਾ ਪਰਿਵਾਰ ਅਤੇ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਇਸ ਪਾਵਨ ਸਮਾਗਮ ਦੀ ਰੌਣਕ ਵਧਾਉਣ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।