Business Khas

Latest news
ਪੰਜਾਬ ਦੇ 5 ਵੱਡੇ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਲਾਂਪੁਰ ‘ਚ 6 ਜੂਨ ਤੋਂ ਭਾਰਤ-ਅਫਗਾਨਿਸਤਾਨ ਟੈਸਟ ਮੈਚ भारत से सीमा विवाद को लेकर बयान से भड़के लोग कॉकरोच जनता पार्टी के तीन प्रवक्ता कौन हैं सूर्यकुमार यादव की टी20 कप्तानी पर क्यों लगाई जा रहीं अटकलें ट्रैफिक नियमों के बारे में अधिक से अधिक जागरूक करने पर दिया जोर ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਫਿਰੋਜ਼ਪੁਰ ਕੈਂਟ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ
You are currently viewing ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਸਮਾਰੋਹ ਵਿੱਚ ਸਿਰਫ਼ ਪਰਿਵਾਰ ਅਤੇ ਨਜ਼ਦੀਕੀ ਦੋਸਤ ਹੀ ਸ਼ਾਮਲ

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਸਮਾਰੋਹ ਵਿੱਚ ਸਿਰਫ਼ ਪਰਿਵਾਰ ਅਤੇ ਨਜ਼ਦੀਕੀ ਦੋਸਤ ਹੀ ਸ਼ਾਮਲ

ਦੱਖਣ ਦੇ ਸੁਪਰਸਟਾਰ ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਵਾਲੇ ਹਨ। ਉਨ੍ਹਾਂ ਦੇ ਵਿਆਹ ਦਾ ਕਾਰਡ ਸੋਸ਼ਲ ਮੀਡੀਆ ‘ਤੇ ਲੀਕ ਹੋ ਗਿਆ ਹੈ, ਜਿਸ ਵਿੱਚ ਵਿਆਹ ਦੀ ਤਾਰੀਖ 26 ਫਰਵਰੀ ਦੱਸੀ ਗਈ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਜੋੜਾ ਉਦੈਪੁਰ ਵਿੱਚ ਵਿਆਹ ਕਰੇਗਾ, ਜਿਸ ਵਿੱਚ ਸਿਰਫ ਪਰਿਵਾਰ ਅਤੇ ਦੋਸਤ ਸ਼ਾਮਲ ਹੋਣਗੇ। ਇਸ ਹਾਈ-ਪ੍ਰੋਫਾਈਲ ਵਿਆਹ ਬਾਰੇ ਨਵੀਆਂ ਜਾਣਕਾਰੀਆਂ ਸਾਹਮਣੇ ਆਈਆਂ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੂਤਰਾਂ ਮੁਤਾਬਿਕ ਜੋੜੇ ਦਾ ਵਿਆਹ ਬਹੁਤ ਨਿੱਜੀ ਹੋਵੇਗਾ। ਵਿਆਹ ਤੋਂ ਪਹਿਲਾਂ ਦੇ ਸਮਾਗਮ 24 ਫਰਵਰੀ ਨੂੰ ਸ਼ੁਰੂ ਹੋਣਗੇ, ਅਤੇ ਇਹ ਜੋੜਾ 26 ਫਰਵਰੀ ਨੂੰ ਜੋੜਾ ਸੱਤ ਫੇਰੇ ਲਵੇਗਾ।

ਰਸ਼ਮੀਕਾ ਅਤੇ ਵਿਜੇ ਦਾ ਵਿਆਹ ਹੋਰ ਮਸ਼ਹੂਰ ਵਿਆਹਾਂ ਤੋਂ ਵੱਖਰਾ ਹੋਵੇਗਾ। ਕਿਸੇ ਵੀ ਅਦਾਕਾਰ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ, ਨਾ ਹੀ ਇੰਡਸਟਰੀ ਦਾ ਕੋਈ ਵੀ ਵਿਅਕਤੀ ਸ਼ਾਮਲ ਹੋਵੇਗਾ। ਸਿਰਫ਼ ਪਰਿਵਾਰਕ ਮੈਂਬਰ ਅਤੇ ਨਜ਼ਦੀਕੀ ਦੋਸਤ ਮੌਜੂਦ ਹੋਣਗੇ। ਜੋੜੇ ਲਈ ਵਿਆਹ ਤੋਂ ਪਹਿਲਾਂ ਦੀਆਂ ਦੋ ਰਸਮਾਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ। ਇੱਕ ਰਸਮ ਰਸ਼ਮੀਕਾ ਦੇ ਮਾਮੇ ਦੇ ਪਰਿਵਾਰ ਦੁਆਰਾ ਉਨ੍ਹਾਂ ਦੇ ਘਰ ਕੀਤੀ ਗਈ। ਰਸ਼ਮੀਕਾ ਅਤੇ ਵਿਜੇ ਨੇ ਆਪਣੇ ਦੋਸਤਾਂ ਨੂੰ ਇੱਕ ਹੱਥ ਲਿਖਤ ਨੋਟ ਲਿਖਿਆ, ਜਿਸ ਵਿੱਚ ਉਨ੍ਹਾਂ ਨੂੰ ਤੋਹਫ਼ੇ ਨਾ ਲੈਣ ਦੀ ਗੱਲ ਆਖੀ ਗਈ ਹੈ ਜਿਸ ’ਚ ਸਿਰਫ ਆਸ਼ੀਰਵਾਦ ਦੇਣ ਦੀ ਗੱਲ ਆਖੀ ਗਈ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਵਿਆਹ ਤੋਂ ਬਾਅਦ, ਰਸ਼ਮਿਕਾ ਅਤੇ ਵਿਜੇ ਇੱਕ ਮਹੀਨੇ ਲਈ ਛੁੱਟੀਆਂ ‘ਤੇ ਰਹਿਣਗੇ। ਜਦਕਿ ਉਨ੍ਹਾਂ ਦਾ ਵਿਆਹ ਨਿੱਜੀ ਹੋਵੇਗਾ, ਦੋਸਤਾਂ ਅਤੇ ਇੰਡਸਟਰੀ ਦੇ ਮੈਂਬਰਾਂ ਲਈ 4 ਮਾਰਚ ਨੂੰ ਹੈਦਰਾਬਾਦ ਵਿੱਚ ਇੱਕ ਸ਼ਾਨਦਾਰ ਰਿਸੈਪਸ਼ਨ ਦੀ ਯੋਜਨਾ ਬਣਾਈ ਗਈ ਹੈ। ਇਹ ਜਾਣਕਾਰੀ ਵਿਆਹ ਦੇ ਕਾਰਡ ਵਿੱਚ ਵੀ ਉਪਲਬਧ ਹੈ।