Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਡਿਪਟੀ ਕਮਿਸ਼ਨਰ ਵੱਲੋਂ ਲੱਧੇਵਾਲੀ ਫਲਾਈਓਵਰ ਦੀ ਉਸਾਰੀ ਤੇ ਡਿਜ਼ਾਈਨ ਸਬੰਧੀ ਪੜਤਾਲ ਲਈ ਕਮੇਟੀ ਦਾ ਗਠਨ

ਜਲੰਧਰ, ਜਨਹਿੱਤ ਅਤੇ ਲੋਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ਼ਹਿਰ ਵਿੱਚ ਬਣੇ ਲੱਧੇਵਾਲੀ ਫਲਾਈਓਵਰ ਦੀ ਉਸਾਰੀ ਅਤੇ ਡਿਜ਼ਾਈਨ ਸਬੰਧੀ ਤੱਥਾਂ ਦੀ ਵਿਸਥਾਰਪੂਰਵਕ ਪੜਤਾਲ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਫਲਾਈਓਵਰ ਦੀ ਬਣਤਰ ਅਤੇ ਡਿਜ਼ਾਈਨ ਵਿੱਚ ਕੁਝ ਊਣਤਾਈਆਂ ਕਰਕੇ ਆਵਾਜਾਈ ਦੌਰਾਨ ਲੋਕਾਂ ਨੂੰ ਪੇਸ਼ ਆ ਰਹੀ ਅਸੁਵਿਧਾ ਅਤੇ ਪ੍ਰੇਸ਼ਾਨੀ ਦਾ ਮਾਮਲਾ ਧਿਆਨ ਵਿੱਚ ਆਉਣ ਉਪਰੰਤ ਇਹ ਕਾਰਵਾਈ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਤਕਨੀਕੀ ਜਾਂਚ ਲਈ ਮੁੱਖ ਮੰਤਰੀ ਖੇਤਰੀ ਅਫ਼ਸਰ, ਜਲੰਧਰ ਦੀ ਪ੍ਰਧਾਨਗੀ ਹੇਠ ਕਮੇਟੀ ਬਣਾਈ ਗਈ ਹੈ। ਕਮੇਟੀ ਵਿੱਚ ਐਸ.ਈ. ਨਗਰ ਨਿਗਮ, ਜਲੰਧਰ ਅਤੇ ਵਧੀਕ ਐਸ.ਈ. ਪੀ.ਐਸ.ਪੀ.ਸੀ.ਐਲ., ਜਲੰਧਰ ਕੈਂਟ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ, ਤਾਂ ਜੋ ਉਸਾਰੀ ਅਤੇ ਡਿਜ਼ਾਈਨ ਸਬੰਧੀ ਸਾਰੇ ਤਕਨੀਕੀ ਪੱਖਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਸਕੇ।