Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ’ਚ 9 ਲੱਖ ਸਿਹਤ ਕਾਰਡ ਜਾਰੀ : ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ’ਚ 9 ਲੱਖ ਸਿਹਤ ਕਾਰਡ ਜਾਰੀ : ਸਿਹਤ ਮੰਤਰੀ

ਜਲੰਧਰ, 20 ਫਰਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀ ਸਿੰਘ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਵਿੱਚ ਹੁਣ ਤੱਕ ਕਰੀਬ 9 ਲੱਖ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਪਰਿਵਾਰ ਨੂੰ ਇਸ ਸਕੀਮ ਤਹਿਤ ਕਵਰ ਕਰਨ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਵਿਸਥਾਰਿਤ ਸਮੀਖਿਆ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ, ਜਿਨ੍ਹਾਂ ਨਾਲ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੀ ਮੌਜੂਦ ਸਨ, ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ 70 ਫੀਸਦੀ ਤੋਂ ਜ਼ਿਆਦਾ ਮਰੀਜ਼ਾਂ ਦਾ ਇਲਾਜ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੁਫ਼ਤ ਹੋ ਰਿਹਾ ਹੈ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਰਜਿਸਟ੍ਰੇਸ਼ਨ ਲਈ ਵੱਡੀ ਗਿਣਤੀ ਲੋਕ ਰੋਜ਼ਾਨਾ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਸਕੀਮ ਤਹਿਤ ਇਨਰੋਲਮੈਂਟ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਮੌਜੂਦਾ ਸਮੇਂ ਹਰ ਰੋਜ਼ ਕਰੀਬ 60 ਹਜ਼ਾਰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਹੋਰ ਗਤੀ ਦੇਣ ਲਈ ਵਾਧੂ ਸਟਾਫ਼ ਤਾਇਨਾਤ ਕਰਨ ਦੇ ਨਾਲ-ਨਾਲ ਵਾਧੂ ਮਸ਼ੀਨਰੀ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਰਜਿਸਟ੍ਰੇਸ਼ਨ ਕੈਂਪਾਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਜਾਵੇਗਾ।ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੀਮਾ ਪਾਰਟਨਰ ਨੂੰ 500 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਸਾਰੇ ਸੂਚੀਬੱਧ ਹਸਪਤਾਲਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਅਦਾਇਗੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵੇਲੇ ਹਸਪਤਾਲਾਂ ਦਾ 31 ਜਨਵਰੀ, 2026 ਤੱਕ ਦਾ ਕੋਈ ਬਕਾਇਆ ਨਹੀਂ ਹੈ।