Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ਪੁਲਿਸ ਦੇ ਏਐਸਆਈ ਗੁਰਨਾਮ ਸਿੰਘ ਦੇ ਕਤਲਕਾਂਡ ‘ਚ ਪੁਲਿਸ ਨੇ ਵੱਡੀ ਕਾਰਵਾਈ

ਪੰਜਾਬ ਪੁਲਿਸ ਦੇ ਏਐਸਆਈ ਗੁਰਨਾਮ ਸਿੰਘ ਦੇ ਕਤਲਕਾਂਡ ‘ਚ ਪੁਲਿਸ ਨੇ ਵੱਡੀ ਕਾਰਵਾਈ

ਗੁਰਦਾਸਪੁਰ ਦੇ ਆਦੀਆਂ ਪੁਲਿਸ ਚੌਕੀ ‘ਚ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਤੇ ਪੰਜਾਬ ਪੁਲਿਸ ਦੇ ਏਐਸਆਈ ਗੁਰਨਾਮ ਸਿੰਘ ਦੇ ਕਤਲਕਾਂਡ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ।

ਇਸ ਮਾਮਲੇ ‘ਚ ਪੁਲਿਸ ਨੇ ਇੱਕ ਮੁਲਜ਼ਮ ਦਾ ਐਨਕਾਊਂਟਰ ਕਰ ਦਿੱਤਾ ਹੈ। ਅੱਜ ਸਵੇਰ ਪੁਲਿਸ ਨੇ ਰਣਜੀਤ ਸਿੰਘ ਨਾਮ ਦੇ ਮੁਲਜ਼ਮ ਦਾ ਐਨਕਾਊਂਟਰ ਕੀਤਾ, ਮੁਲਜ਼ਮ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਦੱਸ ਦੇਈਏ ਕਿ ਪੁਲਿਸ ਨੇ ਇਸ ਮਾਮਲੇ ‘ਚ ਮੁਲਜ਼ਮਾਂ ਦੀ ਪਹਿਚਾਣ ਕੀਤੀ ਸੀ। ਮੁਲਜ਼ਮਾਂ ‘ਚ ਦੋ ਨੌਜਵਾਨ, ਰਣਜੀਤ ਸਿੰਘ ਤੇ ਇੰਦਰਜੀਤ ਸਿੰਘ ਆਦੀਆਂ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਤੇ ਇੱਕ ਹੋਰ ਨੌਜਵਾਨ, ਦਿਲਾਵਰ ਸਿੰਘ, ਅਲੀਨੰਗਲ ਪਿੰਡ ਦਾ ਰਹਿਣ ਵਾਲਾ ਹੈ। ਪੁਲਿਸ ਨੇ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉੱਥੇ ਹੀ, ਅੱਜ ਸਵੇਰ ਮੁਲਜ਼ਮ ਰਣਜੀਤ ਨੂੰ ਪੁਰਾਣਾ ਸ਼ਾਲਾ ਵਿਖੇ ਪੁਲਿਸ ਦੁਆਰਾ ਇੱਕ ਮੁਕਾਬਲੇ ‘ਚ ਮਾਰ ਦਿੱਤਾ ਗਿਆ। ਦੱਸ ਦੇਈਏ ਕਿ ਬੀਤੀ ਦਿਨੀਂ ਗੁਰਦਾਸਪੁਰ ਦੇ ਦੋਰਾਂਗਲਾ ਪੁਲਿਸ ਸਟੇਸ਼ਨ ਅਧੀਨ ਆਉਂਦੇ ਪਿੰਡ ਆਦੀਆਂ ਚ ਦੋ ਪੁਲਿਸ ਮੁਲਾਜ਼ਮਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਇਹ ਘਟਨਾ ਬੀਤੇ ਸ਼ਨੀਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਦੀ ਦੱਸੀ ਜਾ ਰਹੀ ਹੈ। ਸਥਾਨਕ ਪਿੰਡ ਵਾਸੀਆਂ ਨੂੰ ਸਵੇਰੇ ਘਟਨਾ ਬਾਰੇ ਉਸ ਵੇਲੇ ਪਤਾ ਲੱਗਾ, ਜਦੋਂ ਉਨ੍ਹਾਂ ਨੂੰ ਚੌਕੀ ਤੇ ਜਵਾਨਾਂ ਦੀਆਂ ਲਾਸ਼ਾਂ ਮਿਲੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਕੀਤੀ। ਮ੍ਰਿਤਕ ਪੁਲਿਸ ਮੁਲਜ਼ਮਾਂ ਦੀ ਪਛਾਣ ਏਐਸਆਈ ਗੁਰਨਾਮ ਸਿੰਘ ਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਵਜੋਂ ਹੋਈ ਸੀ।