Business Khas

Latest news
GST काउंसिल की बैठक से कारोबारियों को राहत की उम्मीद ਲੰਗਰ ਹਾਲ ’ਤੇ ਹਮਲੇ ਦੋਸ਼ੀਆਂ 'ਤੇ ਸਖਤ ਕਾਰਵਾਈ ਕੀਤੀ ਜਾਵੇ : ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਨਾ ਪਾਟੇਕਰ ਨੇ ਲੰਮਾ ਸਫ਼ਰ ਤੈਅ ਕੀਤਾ ਰਾਕੇਸ਼ ਰਾਠੌਰ ਨੇ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਦਿੱਤੀ ਵਧਾਈ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਜਤਾਇਆ ਵਿਸ਼ਵਾਸ ਪੀੜਤਾਂ ਨੂੰ ਧਮਕਾਉਣ ਅਤੇ ਸਬੂਤਾਂ ਨਾਲ ਛੇੜਛਾੜ ਦੇ ਪੰਜਾਬ ਪੁਲਿਸ 'ਤੇ ਲੱਗੇ ਦੋਸ਼ਾਂ ਦੀ ਵੀ ਹੋਵੇ ਜਾਂਚ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਸ੍ਰੀ ਆਨੰਦਪੁਰ ਸਾਹਿਬ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਕੋਹਲੀ ਨੂੰ ਲੈ ਕੇ ਫੈਲਾਇਆ ਗਿਆ ਇੰਨਾ ਵੱਡਾ ਝੂਠ, ‘ਕਿੰਗ’ ਨੇ ਖੁਦ ਦਿੱਤੀ ਸਫਾਈ ਪੀ.ਐਮ.ਵਿਕਾਸ ਯੋਜਨਾ ਤਹਿਤ ਘੱਟ ਗਿਣਤੀ ਵਰਗ ਦੇ ਯੋਗ ਉਮੀਦਵਾਰਾਂ ਲਈ ਮੁਫ਼ਤ ਹੁਨਰ ਸਿਖ਼ਲਾਈ ਦਾ ਮੌਕਾ ਗੁਰਦਵਾਰਾ ਪ੍ਰਬੰਧ ਵਿਚ ਆਈ ਗਿਰਾਵਟ ਦੇ ਵਿਰੁੱਧ, ਵੱਡਾ ਜਥਾ ਸ੍ਰੀ ਅਕਾਲ ਤੱਖਤ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਜਾਵੇਗਾ
You are currently viewing ਖ਼ਾਲਸਾ ਵਹੀਰ ਦਾ ਦੁਬਾਰਾ ਸ਼ੁਰੂ ਹੋਣਾ ਸਿੱਖ ਕੌਮ ਲਈ ਸ਼ੁਭ ਸੰਕੇਤ: ਸਿੱਖ ਤਾਲਮੇਲ ਕਮੇਟੀ

ਖ਼ਾਲਸਾ ਵਹੀਰ ਦਾ ਦੁਬਾਰਾ ਸ਼ੁਰੂ ਹੋਣਾ ਸਿੱਖ ਕੌਮ ਲਈ ਸ਼ੁਭ ਸੰਕੇਤ: ਸਿੱਖ ਤਾਲਮੇਲ ਕਮੇਟੀ

ਖ਼ਾਲਸਾ ਵਹੀਰ ਦਾ ਦੁਬਾਰਾ ਸ਼ੁਰੂ ਹੋਣਾ ਸਿੱਖ ਕੌਮ ਲਈ ਸ਼ੁਭ ਸੰਕੇਤ। ਸਿੱਖ ਤਾਲਮੇਲ ਕਮੇਟੀ ਪਿਛਲੇ ਸਮੇਂ ਜਦੋਂ ਭਾਈ ਅੰਮ੍ਰਿਤਪਾਲ ਸਿੰਘ ਨੇ ਖਾਲਸਾ ਵਹੀਰ ਲਹਿਰ ਆਰੰਭ ਕੀਤੀ ਸੀ ਤਾਂ ਸਿੱਖ ਨੌਜਵਾਨਾਂ ਵਿੱਚ ਇੱਕ ਸਿੱਖੀ ਨਾਲ ਜੁੜਨ ਲਈ ਇੱਕ ਲਹਿਰ ਪੈਦਾ ਹੋ ਗਈ ਸੀ ਬੱਚੇ ਨਸ਼ਿਆਂ ਨੂੰ ਤਿਆਗ ਕੇ ਬਾਣੀ ਬਾਣੇ ਦੇ ਧਾਰਨੀ ਹੋਣੇ ਸ਼ੁਰੂ ਹੋ ਗਏ ਸਨ ਬੇਸ਼ੱਕ ਕੁਝ ਕਮੀਆਂ ਰਹੀਆਂ ਹੋਣਗੀਆਂ ਪਰ ਨੌਜਵਾਨਾਂ ਦਾ ਸਿੱਖੀ ਪ੍ਰਤੀ ਪਿਆਰ ਬਰੀ ਤੇਜ਼ੀ ਨਾਲ ਵੱਧ ਰਿਹਾ ਸੀ ਜੌ ਸਮੇਂ ਦੀਆਂ ਸਰਕਾਰਾਂ ਨੂੰ ਚੰਗਾ ਨਹੀਂ ਲੱਗਾ ਤੇ ਉਸ ਤੋਂ ਬਾਅਦ ਜੌ ਹੋਇਆ ਉਹ ਸਭ ਨੂੰ ਪਤਾ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਭੂਪਿੰਦਰ ਸਿੰਘ 6ਜੂਨ ਹਰਪਾਲ ਸਿੰਘ ਪਾਲੀ ਚੱਢਾ ਹਰਪ੍ਰੀਤ ਸਿੰਘ ਸੋਨੂ ਅਤੇ ਅਮਨਦੀਪ ਸਿੰਘ ਬੱਗਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮੁੱਖ ਅਰਦਾਸ ਕਰਦੇ ਅਰੰਭ ਹੋਈ ਖ਼ਾਲਸਾ ਵਹੀਰ ਵਿੱਚ ਜਿਸ ਤਰ੍ਹਾਂ ਸੰਗਤਾ ਦਾ ਅਥਾਹ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਿਲ ਹੋਈਆਂ ਹਨ ਉਹ ਸਿੱਖ ਕੌਮ ਲਈ ਇੱਕ ਸ਼ੁਭ ਸੰਕੇਤ ਹੈ ਅਸੀ ਖਾਲਸਾ ਵਹੀਰ ਦੇ ਪਰਬੰਧਕਾਂ ਨੂੰ ਵੀ ਬੇਨਤੀ ਕਰਦੇ ਹਾਂ ਕਿ ਇਸ ਵਿੱਚ ਸਿਰਫ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਉਪਰਾਲੇ ਹੋਣ ਸਿਆਸਤ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਾ ਦਿੱਤੀ ਜਾਵੇ ਖ਼ਾਲਸਾ ਵਹੀਰ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਅੰਦਰ ਲਿਜਾਇਆ ਜਾਵੇ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇ ਇਸ ਤਰ੍ਹਾਂ ਕਰਨ ਨਾਲ ਸਿੱਖ ਨੋਜਵਾਨ ਬਾਣੀ ਬਾਣੇ ਦੇ ਧਾਰਨੀ ਹੋਣਗੇ ਅਤੇ ਸਿੱਖੀ ਦੇ ਧੁਰੇ ਨਾਲ ਜੁੜਨਗੇ