Business Khas

Latest news
ਪੰਜਾਬ ਦੇ 5 ਵੱਡੇ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਲਾਂਪੁਰ ‘ਚ 6 ਜੂਨ ਤੋਂ ਭਾਰਤ-ਅਫਗਾਨਿਸਤਾਨ ਟੈਸਟ ਮੈਚ भारत से सीमा विवाद को लेकर बयान से भड़के लोग कॉकरोच जनता पार्टी के तीन प्रवक्ता कौन हैं सूर्यकुमार यादव की टी20 कप्तानी पर क्यों लगाई जा रहीं अटकलें ट्रैफिक नियमों के बारे में अधिक से अधिक जागरूक करने पर दिया जोर ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਫਿਰੋਜ਼ਪੁਰ ਕੈਂਟ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ
You are currently viewing ਸ਼ਹਿਰ ਭਰ ਵਿੱਚ ਪ੍ਰਭਾਵਸ਼ਾਲੀ ਮਾਂ ਬੋਲੀ ਪੰਜਾਬੀ ਮਾਰਚ ਕੱਢਿਆ ਗਿਆ

ਸ਼ਹਿਰ ਭਰ ਵਿੱਚ ਪ੍ਰਭਾਵਸ਼ਾਲੀ ਮਾਂ ਬੋਲੀ ਪੰਜਾਬੀ ਮਾਰਚ ਕੱਢਿਆ ਗਿਆ

ਜਲੰਧਰ, 26 ਫਰਵਰੀ :-ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੰਜਾਬੀ ਜਾਗਰਿਤੀ ਮੰਚ ਅਤੇ ਪੰਜਾਬ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵਲੋਂ ਸ਼ਹਿਰ ਭਰ ਵਿੱਚ ਪ੍ਰਭਾਵਸ਼ਾਲੀ ਮਾਂ ਬੋਲੀ ਪੰਜਾਬੀ ਮਾਰਚ ਕੱਢਿਆ ਗਿਆ । ਇਸ ਮੌਕੇ ਦੇਸ਼ ਵਿਦੇਸ਼ ਤੋਂ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਵਲੋਂ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੇ ਪ੍ਰਚਾਰ ਤੇ ਪ੍ਰਸਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਮੋਹਿੰਦਰ ਭਗਤ, ਮੈਂਬਰ ਪਾਰਲੀਮੈਂਟ ਅਸ਼ੋਕ ਮਿੱਤਲ, ਡਿਪਟੀ ਕਮਿਕਸ਼ਨਰ ਡਾ.ਹਿਮਾਂਸ਼ੂ ਅਗਰਵਾਲ ਅਤੇ ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਤੋਂ ਇਲਾਵਾ ਹੋਰ ਸਖਸ਼ੀਅਤਾਂ ਵਲੋਂ ਮਾਰਚ ਵਿੱਚ ਸ਼ਿਰਕਤ ਕੀਤੀ ਗਿਈ।
ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਲਾਇਲਪੁਰ ਖਾਲਸਾ ਸਕੂਲ, ਨਕੋਦਰ ਰੋਡ ਵਿਖੇ ਇਕੱਠੇ ਹੋਏ ਜਿਥੋਂ ਇਹ ਮਾਰਚ ਸ਼ੁਰੂ ਹੋਇਆ। ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਇਹ ਮਾਂ ਬੋਲੀ ਪੰਜਾਬੀ ਮਾਰਚ ਦੇਸ਼ ਭਗਤ ਯਾਦਗਾਰ ਹਾਲ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਦੀਪਕ ਬਾਲੀ ਵਲੋਂ ਕੀਤੇ ਗਏ ਸੰਜੀਦਾ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬੀ ਭਾਸ਼ਾ ਦਾ ਰਾਜਦੂਤ ਬਣਨ ਦਾ ਸੱਦਾ ਦਿੰਦਿਆਂ ਵਿਸ਼ਵ ਪੱਧਰ ’ਤੇ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਸ਼ਵ ਦੇ ਕੋਨੇ-ਕੋਨੇ ਵਿੱਚ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।