Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਭਰ ’ਚ ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਾ ਫ੍ਰੀ, ਸਾਰੇ ਟੋਲਾਂ ’ਤੇ ਡਟੇ ਕਿਸਾਨ

ਪੰਜਾਬ ਭਰ ’ਚ ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਾ ਫ੍ਰੀ, ਸਾਰੇ ਟੋਲਾਂ ’ਤੇ ਡਟੇ ਕਿਸਾਨ

ਕਿਸਾਨਾਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਅਤੇ ਟੋਲ ਕਰਮਚਾਰੀਆਂ ਵੱਲੋਂ ਪੰਜਾਬ ਦੇ ਸਮੂਹ ਟੋਲ ਪਲਾਜ਼ਾ ਤਕਰੀਬਨ ਤਕਰੀਬਨ ਟੋਲ ਮੁਕਤ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਿਧਾਨ ਸਭਾ ਦੇ ਵਿੱਚ ਸਮੂਹ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ ਸਖ਼ਤ ਕਾਨੂੰਨ ਬਣਾਵੇ ਤਾਂ ਕਿ ਕੋਈ ਨਾ ਸੋਚ ਸਕੇ ਕਿ ਅਸੀਂ ਕਿਸੀ ਦੀ ਬੇਅਦਬੀ ਕਰੀਏ ਇਸੀ ਮੁੱਦੇ ਨੂੰ ਲੈ ਕੇ ਗੁਰਜੀਤ ਸਿੰਘ ਖਾਲਸਾ 517 ਦਿਨ ਤੋਂ ਭਾਰਤੀ ਸੰਚਾਰ ਨਿਗਮ ਦੇ 400 ਫੁੱਟ ਉੱਤੇ ਟਾਵਰ ’ਤੇ ਬਹਿ ਕੇ ਆਪਣਾ ਅੰਦੋਲਨ ਚਲਾ ਰਹੇ ਹਨ। ਉਨ੍ਹਾਂ ਦੇ ਹੱਕ ਦੇ ਵਿੱਚ ਕਿਸਾਨ ਜਥੇਬੰਦੀਆਂ ਅਤੇ ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਆ ਗਈਆਂ ਹਨ ਅਤੇ ਉਸੀ ਦੇ ਤਹਿਤ ਅੱਜ ਪੰਜਾਬ ਦੇ ਮਾਲਵਾ ਖੇਤਰ ਦੇ ਟੋਲ ਪਲਾਜਾ ਮੁਫ਼ਤ ਕਰ ਦਿੱਤੇ ਗਏ ਹਨ। ਉੱਥੇ ਹੀ ਦੂਜੇ ਪਾਸੇ ਮੋਗਾ ’ਚ ਪੁਲਿਸ ਦਾ ਕਿਸਾਨਾਂ ਖਿਲਾਫ ਕਾਰਵਾਈ ਕਰਦੇ ਹੋਏ ਟੋਲ ਪਲਾਜ਼ਾ ਜਾਮ ਕਰਨ ਤੋਂ ਪਹਿਲਾਂ ਪੁਲਿਸ ਨੇ ਕਿਸਾਨਾਂ ਨੂੰ ਡਿਟੇਨ ਕਰ ਲਿਆ ਗਿਆ ਹੈ। ਬੀਕੇਯੂ ਸਿੱਧੂਪੁਰ ਵੱਲੋਂ ਦਾਰਾਪੁਰ ਟੋਲ ਪਲਾਜ਼ਾ ਨੂੰ ਫ੍ਰੀ ਕੀਤਾ ਜਾਣਾ ਸੀ। ਜਾਮ ਕਰਨ ਤੋਂ ਪਹਿਲਾਂ ਪੁਲਿਸ ਨੇ ਕਿਸਾਨਾਂ ਨੂੰ ਵੀ ਹਿਰਾਸਤ ’ਚ ਲੈ ਲਿਆ ਹੈ।