Business Khas

You are currently viewing ਡਿਪਟੀ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਹਰੇਕ ਪਰਿਵਾਰ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੀ ਹਦਾਇਤ

ਡਿਪਟੀ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਹਰੇਕ ਪਰਿਵਾਰ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੀ ਹਦਾਇਤ

ਜਲੰਧਰ, 28 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਨਰੋਲਮੈਂਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰੇਕ ਪਰਿਵਾਰ ਦੀ ਸਕੀਮ ਤਹਿਤ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਿਹਤ ਸੁਰੱਖਿਆ ਦਾ ਲਾਭ ਹਰੇਕ ਤੱਕ ਪਹੁੰਚ ਸਕੇ।ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਜ) ਦਿਵਿਆ ਪੀ ਸਮੇਤ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਸ਼ਾ ਵਰਕਰਾਂ, ਐਨ.ਜੀ.ਓਜ਼ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕਰਕੇ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਜ਼ਿਲ੍ਹੇ ਦੇ ਹਰੇਕ ਪਰਿਵਾਰ ਨੂੰ ਇਸ ਯੋਜਨਾ ਤਹਿਤ ਕਵਰ ਕੀਤਾ ਜਾ ਸਕੇ।